ਬੱਬੂ ਮਾਨ ਨੇ ਲਾਇਆ ਕਿਸਾਨ-ਮਜ਼ਦੂਰ ਏਕਤਾ ਦਾ ਨਾਅਰਾ, ਪੰਜਾਬੀਆਂ ਨੂੰ ਬਦਨਾਮ ਕਰਨ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ
Friday, Sep 25, 2020 - 11:39 AM (IST)
ਜਲੰਧਰ (ਬਿਊਰੋ) - ਪੰਜਾਬ ਦੀਆਂ 31 ਜੱਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਪੰਜਾਬੀ ਕਲਾਕਾਰਾਂ ਨੇ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਗਾਇਕ ਅਤੇ ਅਦਾਕਾਰ ਬੱਬੂ ਮਾਨ ਵੀ ਕਿਸਾਨਾਂ ਦੇ ਸਮਰਥਨ ‘ਚ ਆਵਾਜ਼ ਬੁਲੰਦ ਕਰ ਰਹੇ ਹਨ। ਉੇਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇਕ ਵੀਡੀਓ ਸਾਂਝੇ ਕੀਤੇ ਹਨ, ਜਿਨ੍ਹਾਂ ‘ਚ ਉਹ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਨੌਜਵਾਨਾਂ ਨੂੰ ਅਪੀਲ ਹੈ ਕਿ ਕਿਸਾਨ ਯੂਨੀਅਨਾਂ ਤੇ ਮਜ਼ਦੂਰ ਯੂਨੀਅਨਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਰਹਿਨੁਮਾਈ ਹੇਠ ਆਪਾਂ ਗੱਜ-ਵੱਜ ਕੇ ਸਰਕਾਰ ਦਾ ਵਿਰੋਧ ਕਰੀਏ।’
ਦੱਸ ਦਈਏ ਕਿ ਅੱਜ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਕੀਤਾ ਹੈ। ਇਸ ਵਿਚਾਲੇ 25 ਸਤੰਬਰ ਨੂੰ ਪੰਜਾਬ ਬੰਦ ਰਹੇਗਾ। ਪਤਾ ਲੱਗਾ ਹੈ ਕਿ ਪਹਿਲੀ ਅਕਤੂਬਰ ਤੋਂ ਕਿਸਾਨ ਅਣਮਿਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰ ਰਹੇ ਹਨ।
ਅੱਜ ਨਾਭਾ ਵਿਚ ਕਿਸਾਨਾਂ ਦੇ ਧਰਨੇ ਵਿਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ ਹਨ। ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦਾ ਸਾਥ ਦੇਣ ਜਾ ਰਹੇ ਹਨ।
Kisaan Majdoor Ekta Zindabaad.....
A post shared by Babbu Maan (@babbumaaninsta) on Sep 24, 2020 at 3:08am PDT
ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।