ਬੱਬੂ ਮਾਨ ਦਾ ਪ੍ਰਸ਼ੰਸਕਾਂ ਨੂੰ ਖ਼ਾਸ ਤੋਹਫ਼ਾ, ਸੋਸ਼ਲ ਮੀਡੀਆ ''ਤੇ ਕਰਤਾ ਇਹ ਐਲਾਨ

Saturday, May 29, 2021 - 01:05 PM (IST)

ਬੱਬੂ ਮਾਨ ਦਾ ਪ੍ਰਸ਼ੰਸਕਾਂ ਨੂੰ ਖ਼ਾਸ ਤੋਹਫ਼ਾ, ਸੋਸ਼ਲ ਮੀਡੀਆ ''ਤੇ ਕਰਤਾ ਇਹ ਐਲਾਨ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਇਨ੍ਹੀਂ ਦਿਨੀਂ ਕਾਫ਼ੀ ਚਰਚਾ 'ਚ ਬਣੇ ਹੋਏ ਹਨ। ਹਾਲ ਹੀ 'ਚ ਬੱਬੂ ਮਾਨ ਨੇ ਆਪਣੇ ਪ੍ਰਸ਼ੰਸਕਾਂ ਲਈ ਇਕ ਖ਼ੁਸ਼ਖਬਰੀ ਸਾਂਝੀ ਕੀਤੀ ਹੈ। ਦਰਅਸਲ ਬੱਬੂ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ਆਉਣ ਵਾਲੇ ਮਿਊਜ਼ਿਕ ਵੀਡੀਓ ਦਾ ਜ਼ਿਕਰ ਕੀਤਾ ਹੈ। ਬੱਬੂ ਮਾਨ ਦੇ ਇਸ ਗੀਤ ਦਾ ਨਾਂ 'ਇਕ ਸੀ ਪਾਗਲ' ਹੈ। ਗੀਤ ਦੇ ਇਸ ਪੋਸਟਰ ਨੂੰ ਸਾਂਝਾ ਕਰਦਿਆਂ ਬੱਬੂ ਮਾਨ ਨੇ ਲਿਖਿਆ ''ਇਕ ਸੀ ਪਾਗਲ, ਮਿਊਜ਼ਿਕ ਵੀਡੀਓ ਕਮਿੰਗ ਸੂਨ।'' 

 
 
 
 
 
 
 
 
 
 
 
 
 
 
 
 

A post shared by Babbu Maan (@babbumaaninsta)

ਦੱਸ ਦਈਏ ਕਿ ਪ੍ਰਸ਼ੰਸਕਾਂ ਨੂੰ ਬੱਬੂ ਮਾਨ ਦੇ ਇਸ ਗੀਤ ਦਾ ਕਾਫ਼ੀ ਬੇਸਬਰੀ ਨਾਲ ਇੰਤਜ਼ਾਰ ਹੈ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਬੱਬੂ ਮਾਨ ਦਾ ਇਹ ਗੀਤ ਲੋਕਾਂ ਨੂੰ ਕਿੰਨਾ ਪਸੰਦ ਆਉਂਦਾ ਹੈ। ਬੱਬੂ ਮਾਨ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ, ਜੋ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤੀਆਂ ਜਾਂਦੀਆਂ ਹਨ। 

PunjabKesari

ਦੱਸਣਯੋਗ ਹੈ ਕਿ ਬੱਬੂ ਮਾਨ ਆਪਣੇ ਗੀਤਾਂ ਰਾਹੀਂ ਹਮੇਸ਼ਾ ਤੋਂ ਹੀ ਕਿਸਾਨਾਂ ਦੀ ਗੱਲ ਕਰਦੇ ਰਹੇ ਹਨ। ਕਿਸਾਨ ਅੰਦੋਲਨ ਨੂੰ ਬੀਤੇ ਕੁਝ ਦਿਨ ਯਾਨੀ ਕਿ 26 ਮਈ ਨੂੰ 6 ਮਹੀਨੇ ਪੂਰੇ ਹੋ ਚੁੱਕੇ ਹਨ ਤੇ ਕਿਸਾਨਾਂ ਦੀ ਹਿਮਾਇਤ ’ਚ ਕਿਸਾਨ ਤੇ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਹਰ ਇਕ ਸ਼ਖ਼ਸ ਨੇ ਕਾਲਾ ਦਿਵਸ ਮਨਾਇਆ। ਬੱਬੂ ਮਾਨ ਨੇ ਵੀ ਕਿਸਾਨਾਂ ਦੇ ਸਮਰਥਨ ਅਤੇ ਕਾਲੇ ਦਿਵਸ ਮੌਕੇ ਇਕ ਖ਼ਾਸ ਪੋਸਟ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀ ਕੀਤੀ ਸੀ। ਬੱਬੂ ਮਾਨ ਨੇ ਕਾਲੇ ਝੰਡੇ ਵਾਲੀ ਇਕ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀ ਕਰਦਿਆਂ ਲਿਖਿਆ, ‘ਕਿਰਤੀ ਤੇ ਕਾਮੇ ਹਾਂ ਖ਼ੂਨ ’ਚ ਜੋਸ਼ ਹੈ। ਸਰਕਾਰ ਤੇ ਪੂੰਜੀਪਤੀਆਂ ਖ਼ਿਲਾਫ਼ ਸਾਡਾ ਰੋਸ ਹੈ।’


author

sunita

Content Editor

Related News