ਸਿਨੇਮਾਘਰਾਂ ’ਚ ਧੁੰਮਾਂ ਪਾ ਰਹੀ ਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’

10/07/2022 7:18:36 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ 5 ਅਕਤੂਬਰ ਨੂੰ ਰਿਲੀਜ਼ ਹੋਈ, ਜੋ ਸਿਨੇਮਾਘਰਾਂ ’ਚ ਧੁੰਮਾਂ ਪਾ ਰਹੀ ਹੈ। ਇਸ ਫ਼ਿਲਮ ਨੂੰ ਦਰਸ਼ਕ ਵੱਧ-ਚੜ੍ਹ ਕੇ ਦੇਖਣ ਆ ਰਹੇ ਹਨ ਤੇ ਸ਼ੋਅਜ਼ ਵੀ ਕਈ ਥਾਵਾਂ ’ਤੇ ਹਾਊਸਫੁੱਲ ਹੋ ਰਹੇ ਹਨ।

‘ਬਾਬੇ ਭੰਗੜਾ ਪਾਉਂਦੇ ਨੇ’ ਇਕ ਮਨੋਰੰਜਨ ਭਰਪੂਰ ਫ਼ਿਲਮ ਹੈ, ਜੋ ਬਜ਼ੁਰਗਾਂ ਨੂੰ ਲੈ ਕੇ ਵੱਡਾ ਸੁਨੇਹਾ ਵੀ ਦਿੰਦੀ ਹੈ। ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।

ਇਹ ਖ਼ਬਰ ਵੀ ਪੜ੍ਹੋ : ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਕਤਲ 'ਤੇ ਗਾਇਕ ਪ੍ਰੀਤ ਹਰਪਾਲ ਨੇ ਸਾਂਝੀ ਕੀਤੀ ਪੋਸਟ, ਸਰਕਾਰ ਨੂੰ ਲੈ ਕੇ ਲਿਖੀ ਇਹ ਗੱਲ

ਫ਼ਿਲਮ ’ਚ ਦਿਲਜੀਤ ਦੋਸਾਂਝ, ਸਰਗੁਣ ਮਹਿਤਾ, ਗੁਰਪ੍ਰੀਤ ਭੰਗੂ, ਬਲਿੰਦਰ ਜੌਹਲ, ਜੇਸਿਕਾ ਗਿੱਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵੇ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਸਾਂਝੇ ਤੌਰ ’ਤੇ ਪ੍ਰੋਡਿਊਸ ਕੀਤਾ ਗਿਆ ਹੈ। ‘ਬਾਬੇ ਭੰਗੜਾ ਪਾਉਂਦੇ ਨੇ’ ਕੋਲ 6 ਦਿਨਾਂ ਦਾ ਲੰਮਾ ਵੀਕੈਂਡ ਹੈ, ਅਜਿਹੇ ’ਚ ਫ਼ਿਲਮ ਦੀ ਕਮਾਈ ਦੇ ਅੰਕੜੇ ਵੀ ਬੇਹੱਦ ਸ਼ਾਨਦਾਰ ਹੋਣ ਵਾਲੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News