‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ਨੇ ਦੋ ਹਫ਼ਤਿਆਂ ’ਚ ਕਮਾਏ 26 ਕਰੋੜ ਰੁਪਏ

Saturday, Oct 22, 2022 - 11:55 AM (IST)

‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ਨੇ ਦੋ ਹਫ਼ਤਿਆਂ ’ਚ ਕਮਾਏ 26 ਕਰੋੜ ਰੁਪਏ

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ 5 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਈ ਹੈ। ਆਪਣੀ ਰਿਲੀਜ਼ ਤੋਂ ਬਾਅਦ ਇਹ ਫ਼ਿਲਮ ਦਰਸ਼ਕਾਂ ਦੇ ਸਿਰ ਚੜ੍ਹ ਕੇ ਬੋਲ ਰਹੀ ਹੈ, ਜਿਸ ਦਾ ਅਸਰ ਫ਼ਿਲਮ ਦੀ ਕਮਾਈ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : 45 ਸਾਲ ਦੇ ਮੀਕਾ ਨੇ 12 ਸਾਲ ਦੀ ਅਦਾਕਾਰਾ ਨਾਲ ਕੀਤਾ ਰੋਮਾਂਸ, ਸੋਸ਼ਲ ਮੀਡੀਆ ’ਤੇ ਮਚਿਆ ਹੰਗਾਮਾ

ਦੱਸ ਦੇਈਏ ਕਿ ਬੀਤੇ ਦਿਨੀਂ ਦਿਲਜੀਤ ਦੋਸਾਂਝ ਨੇ ‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ਦੀ 2 ਹਫ਼ਤਿਆਂ ਦੀ ਕਮਾਈ ਸਾਂਝੀ ਕੀਤੀ ਹੈ। ਇਸ ਫ਼ਿਲਮ ਨੇ 2 ਹਫ਼ਤਿਆਂ ’ਚ 26 ਕਰੋੜ ਰੁਪਏ ਕਮਾ ਲਏ ਹਨ। ਕਮਾਈ ਦਾ ਇਹ ਅੰਕੜਾ ਵਰਲਡਵਾਈਡ ਕਲੈਕਸ਼ਨ ਦਾ ਹੈ।

‘ਬਾਬੇ ਭੰਗੜਾ ਪਾਉਂਦੇ ਨੇ’ ਇਕ ਕਾਮੇਡੀ ਭਰਪੂਰ ਫ਼ਿਲਮ ਹੈ, ਜਿਸ ’ਚ ਦਿਲਜੀਤ ਦੋਸਾਂਝ, ਸਰਗੁਣ ਮਹਿਤਾ ਤੇ ਸੋਹੇਲ ਅਹਿਮਦ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਨਰੇਸ਼ ਕਥੂਰੀਆ ਨੇ ਹੈ ਤੇ ਇਸ ਨੂੰ ਡਾਇਰੈਕਟ ਅਮਰਜੀਤ ਸਿੰਘ ਨੇ ਕੀਤਾ ਹੈ।

PunjabKesari

ਫ਼ਿਲਮ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤੀ ਗਈ ਹੈ। ਫ਼ਿਲਮ ਦੀ ਕਮਾਈ ਸਾਂਝੀ ਕਰਦਿਆਂ ਦਿਲਜੀਤ ਦੋਸਾਂਝ ਨੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਹੈ ਤੇ ਇਸ ਨੂੰ ਆਪਣੇ ਪਰਿਵਾਰ ਨਾਲ ਫ਼ਿਲਮ ਦੇਖ ਕੇ ਮਨਾਉਣ ਲਈ ਕਿਹਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News