‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ਦਾ ਗੀਤ ‘ਐਟੀਚਿਊਡ’ ਰਿਲੀਜ਼ (ਵੀਡੀਓ)

09/29/2022 12:22:25 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਨਾ ਸਿਰਫ ਆਪਣੇ ਟਰੇਲਰ, ਸਗੋਂ ਗੀਤਾਂ ਕਰਕੇ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਫ਼ਿਲਮ ਦੇ ਦੋ ਗੀਤ ‘ਕੋਕਾ’ ਤੇ ‘ਬੈਚਲਰ ਪਾਰਟੀ’ ਪਹਿਲਾਂ ਹੀ ਦਰਸ਼ਕਾਂ ਦੀ ਪਸੰਦ ਬਣ ਚੁੱਕੇ ਹਨ ਤੇ ਹੁਣ ਫ਼ਿਲਮ ਦਾ ਤੀਜਾ ਗੀਤ ‘ਐਟੀਚਿਊਡ’ ਰਿਲੀਜ਼ ਹੋ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਸ਼ੈਰੀ ਮਾਨ ਨੇ ਮੰਗੀ ਮੁਆਫ਼ੀ

ਇਸ ਗੀਤ ਨੂੰ ਲਿਖਿਆ ਤੇ ਗਾਇਆ ਰਾਜ ਰਣਜੋਧ ਨੇ ਹੈ ਤੇ ਇਸ ਨੂੰ ਸੰਗੀਤ ਦਿੱਤਾ ਹੈ ਅਵੀ ਸਰਾ ਨੇ। ‘ਐਟੀਚਿਊਡ’ ਇਕ ਰੋਮਾਂਟਿਕ ਡਾਂਸ ਨੰਬਰ ਹੈ, ਜਿਸ ਨੂੰ ਸੁਣ ਕੇ ਤੁਹਾਡਾ ਵੀ ਨੱਚਣ ਨੂੰ ਜੀਅ ਕਰ ਉਠੇਗਾ।

‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਫ਼ਿਲਮ 5 ਅਕਤੂਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦਾ ਟਰੇਲਰ ਬੇਹੱਦ ਮਜ਼ੇਦਾਰ ਹੈ, ਜਿਸ ’ਚ ਫ਼ਿਲਮ ਦੇ ਇਕ ਵੱਖਰੇ ਵਿਸ਼ੇ ਦੀ ਦਰਸ਼ਕਾਂ ਨੂੰ ਝਲਕ ਦੇਖਣ ਨੂੰ ਮਿਲਦੀ ਹੈ। ਫ਼ਿਲਮ ’ਚ ਦਿਲਜੀਤ ਤੇ ਸਰਗੁਣ ਤੋਂ ਇਲਾਵਾ ਸੋਹੇਲ ਅਹਿਮਦ, ਗੁਰਪ੍ਰੀਤ ਭੰਗੂ, ਬਲਿੰਦਰ ਜੌਹਲ, ਜੇਸਿਕਾ ਗਿੱਲ, ਸੰਗਤਾਰ ਸਿੰਘ, ਲਖਨ ਪਾਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News