ਕੱਲ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’

10/04/2022 11:05:12 AM

ਚੰਡੀਗੜ੍ਹ (ਬਿਊਰੋ)– ਕੱਲ ਦੁਸਹਿਰੇ ਮੌਕੇ ਪੰਜਾਬੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਨਿਭਾਅ ਰਹੇ ਹਨ, ਜੋ ਪਹਿਲੀ ਵਾਰ ਸਕ੍ਰੀਨ ’ਤੇ ਇਕੱਠੇ ਨਜ਼ਰ ਆਉਣ ਵਾਲੇ ਹਨ। ਫ਼ਿਲਮ ਨੂੰ ਲੈ ਕੇ ਦਰਸ਼ਕਾਂ ’ਚ ਵੀ ਕਾਫੀ ਉਤਸ਼ਾਹ ਹੈ ਕਿਉਂਕਿ ਦਿਲਜੀਤ ਦੋਸਾਂਝ ਇਕ ਸਾਲ ਬਾਅਦ ਆਪਣੀ ਕੋਈ ਫ਼ਿਲਮ ਲੈ ਕੇ ਆਏ ਹਨ। ਇਸ ਤੋਂ ਪਹਿਲਾਂ ਅਕਤੂਬਰ, 2021 ਨੂੰ ਉਨ੍ਹਾਂ ਦੀ ਫ਼ਿਲਮ ‘ਹੌਂਸਲਾ ਰੱਖ’ ਰਿਲੀਜ਼ ਹੋਈ ਸੀ।

ਦੱਸ ਦੇਈਏ ਕਿ ‘ਬਾਬੇ ਭੰਗੜ ਪਾਉਂਦੇ ਨੇ’ ਇਕ ਕਾਮੇਡੀ ਫ਼ਿਲਮ ਹੈ, ਜਿਸ ਰਾਹੀਂ ਬਜ਼ੁਰਗਾਂ ਨੂੰ ਲੈ ਕੇ ਇਕ ਸੁਨੇਹਾ ਦੇਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਇਹ ਗੱਲ ਦਿਲਜੀਤ ਦੋਸਾਂਝ ਨੇ ਆਪਣੇ ਇੰਟਰਵਿਊ ਦੌਰਾਨ ਵੀ ਆਖੀ ਸੀ ਕਿ ਫ਼ਿਲਮ ਜਿਥੇ ਇਕ ਪਾਸੇ ਤੁਹਾਡੇ ਚਿਹਰੇ ’ਤੇ ਮੁਸਕਾਨ ਰੱਖੇਗੀ, ਉਥੇ ਨਾਲ ਦੀ ਨਾਲ ਆਪਣਾ ਸੁਨੇਹਾ ਵੀ ਦੇ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ‘ਆਦੀਪੁਰੂਸ਼’ ਲਈ ਪ੍ਰਭਾਸ ਦੀ ਫੀਸ ਜਾਣ ਉੱਡ ਜਾਣਗੇ ਤੁਹਾਡੇ ਹੋਸ਼, 500 ਕਰੋੜ ਦੇ ਬਜਟ ’ਚੋਂ ਲਈ ਮੋਟੀ ਰਕਮ

ਫ਼ਿਲਮ ਦੀ ਐਡਵਾਂਸ ਬੁਕਿੰਗ ਵੀ ਕੁਝ ਘੰਟਿਆਂ ’ਚ ਖੁੱਲ੍ਹਣ ਜਾ ਰਹੀ ਹੈ। ‘ਬੁੱਕ ਮਾਈ ਸ਼ੋਅ’ ਐਪ ਦੀ ਟਰੈਂਡਿੰਗ ਲਿਸਟ ’ਚ ‘ਬਾਬੇ ਭੰਗੜਾ ਪਾਉਂਦੇ ਨੇ’ ਟਰੈਂਡ ਵੀ ਕਰ ਰਹੀ ਹੈ।

ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ’ਚ ਦਿਲਜੀਤ ਤੇ ਸਰਗੁਣ ਤੋਂ ਇਲਾਵਾ ਗੁਰਪ੍ਰੀਤ ਭੰਗੂ, ਬਲਿੰਦਰ ਜੌਹਲ, ਜੇਸਿਕਾ ਗਿੱਲ, ਸੰਗਤਾਰ ਸਿੰਘ, ਲਖਨ ਪਾਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵੇ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh