ਢਿੱਡੀਂ ਪੀੜਾਂ ਪਾਉਂਦਾ ਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਟਰੇਲਰ ਰਿਲੀਜ਼ (ਵੀਡੀਓ)

Tuesday, Sep 20, 2022 - 11:51 AM (IST)

ਢਿੱਡੀਂ ਪੀੜਾਂ ਪਾਉਂਦਾ ਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਟਰੇਲਰ ਰਿਲੀਜ਼ (ਵੀਡੀਓ)

ਚੰਡੀਗੜ੍ਹ (ਬਿਊਰੋ)– ਨੈੱਟਫਲਿਕਸ ’ਤੇ 16 ਸਤੰਬਰ ਨੂੰ ਦਿਲਜੀਤ ਦੋਸਾਂਝ ਦੀ ਫ਼ਿਲਮ ‘ਜੋਗੀ’ ਰਿਲੀਜ਼ ਹੋਈ ਹੈ। ਇਸ ਤੋਂ ਬਾਅਦ ਹੁਣ ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਟਰੇਲਰ ਰਿਲੀਜ਼ ਕਰ ਦਿੱਤਾ ਹੈ।

‘ਬਾਬੇ ਭੰਗੜਾ ਪਾਉਂਦੇ ਨੇ’ ਦਾ ਟਰੇਲਰ ਇੰਨਾ ਮਜ਼ੇਦਾਰ ਤੇ ਕਾਮੇਡੀ ਨਾਲ ਭਰਪੂਰ ਹੈ ਕਿ ਇਸ ਨੂੰ ਦੇਖਣ ਤੋਂ ਬਾਅਦ ਤੁਹਾਡੇ ਢਿੱਡੀਂ ਪੀੜਾਂ ਪੈਣੀਆਂ ਲਾਜ਼ਮੀ ਹਨ। ਆਪਣੀ ਕਾਮਿਕ ਟਾਈਮਿੰਗ ਲਈ ਦਿਲਜੀਤ ਪਹਿਲਾਂ ਹੀ ਮਸ਼ਹੂਰ ਹਨ ਤੇ ਇਸ ਵਾਰ ਉਨ੍ਹਾਂ ਨੇ ਨਵੇਂ ਵਿਸ਼ੇ ਨਾਲ ਦਰਸ਼ਕਾਂ ਨੂੰ ਇਕ ਬਲਾਕਬਸਟਰ ਫ਼ਿਲਮ ਦੇਣ ਦਾ ਮਨ ਪਹਿਲਾਂ ਹੀ ਬਣਾਇਆ ਹੋਇਆ ਲੱਗਦਾ ਹੈ।

ਇਹ ਖ਼ਬਰ ਵੀ ਪੜ੍ਹੋ : ਜੰਮੂ-ਕਸ਼ਮੀਰ ’ਚ ਇਮਰਾਨ ਹਾਸ਼ਮੀ ’ਤੇ ਪੱਥਰਬਾਜ਼ੀ, ਸ਼ੂਟਿੰਗ ਖ਼ਤਮ ਕਰਕੇ ਨਿਕਲੇ ਸੀ ਘੁੰਮਣ

ਟਰੇਲਰ ’ਚ ਦੇਖਣ ਨੂੰ ਮਿਲਦਾ ਹੈ ਕਿ ਦਿਲਜੀਤ ਦੋਸਾਂਝ ਆਪਣੇ ਦੋ ਦੋਸਤਾਂ ਲਖਨ ਪਾਲ ਤੇ ਸੰਗਤਾਰ ਸਿੰਘ ਨਾਲ ਮਿਲ ਕੇ ਕੋਈ ਬਿਜ਼ਨੈੱਸ ਖੋਲ੍ਹ ਕੇ ਅਮੀਰ ਬਣਨਾ ਚਾਹੁੰਦੇ ਹਨ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਬਜ਼ੁਰਗ ਦੀ ਮੌਤ ਤੋਂ ਬਾਅਦ ਇੰਸ਼ੋਰੈਂਸ ’ਚ 5 ਮਿਲੀਅਨ ਮਿਲਦੇ ਹਨ ਤਾਂ ਉਹ ਕਿਸੇ ਬਜ਼ੁਰਗ ਨੂੰ ਗੋਦ ਲੈ ਲੈਂਦੇ ਹਨ।

ਹੁਣ ਬਜ਼ੁਰਗ ਨਾਲ ਅੱਗੋਂ ਕੀ-ਕੀ ਹੁੰਦਾ ਹੈ ਤੇ ਕਿਵੇਂ ਸਿਚੁਏਸ਼ਨ ਦੇ ਹਿਸਾਬ ਨਾਲ ਕਾਮੇਡੀ ਹੁੰਦੀ ਹੈ, ਇਹ ਫ਼ਿਲਮ ’ਚ ਦੇਖਣਾ ਬੇਹੱਦ ਮਜ਼ੇਦਾਰ ਹੋਵੇਗਾ।

ਦੱਸ ਦੇਈਏ ਕਿ ਫ਼ਿਲਮ ’ਚ ਸੋਹੇਲ ਅਹਿਮਦ, ਸਰਗੁਣ ਮਹਿਤਾ, ਗੁਰਪ੍ਰੀਤ ਭੰਗੂ, ਬਲਜਿੰਦਰ ਜੌਹਲ, ਜੇਸਿਕਾ ਗਿੱਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਡਾਇਰੈਕਟਰ ਅਮਰਜੀਤ ਸਿੰਘ ਨੇ ਕੀਤਾ ਹੈ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਦੁਨੀਆ ਭਰ ’ਚ ਇਹ ਫ਼ਿਲਮ 5 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਟਰੇਲਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News