‘ਬੁੱਕ ਮਾਈ ਸ਼ੋਅ’ ਦੀ ਟਰੈਂਡਿੰਗ ਲਿਸਟ ’ਚ ਆਈ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’

10/03/2022 6:31:21 PM

ਚੰਡੀਗੜ੍ਹ (ਬਿਊਰੋ)– ‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ 5 ਅਕਤੂਬਰ ਯਾਨੀ ਬੁੱਧਵਾਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਵਾਲੀ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲੈ ਕੇ ਲੋਕਾਂ ’ਚ ਭਾਰੀ ਉਤਸ਼ਾਹ ਹੈ।

ਇਹ ਖ਼ਬਰ ਵੀ ਪੜ੍ਹੋ : ਗਾਇਕ ਅਲਫ਼ਾਜ਼ ਦੀ ਸਿਹਤ ਨੂੰ ਲੈ ਕੇ ਹਨੀ ਸਿੰਘ ਨੇ ਸਾਂਝੀ ਕੀਤੀ ਪੋਸਟ, ਕਿਹਾ- ਅਰਦਾਸ ਕਰੋ

ਇਸ ਦੇ ਚਲਦਿਆਂ ਫ਼ਿਲਮ ‘ਬੁੱਕ ਮਾਈ ਸ਼ੋਅ’ ਦੀ ਟਰੈਂਡਿੰਗ ਲਿਸਟ ’ਚ ਆ ਗਈ ਹੈ। ਫ਼ਿਲਮ ‘ਬੁੱਕ ਮਾਈ ਸ਼ੋਅ’ ’ਚ ਦੂਜੇ ਨੰਬਰ ’ਤੇ ਟਰੈਂਡ ਕਰ ਰਹੀ ਹੈ। ਇਸ ਨੇ ਮਸ਼ਹੂਰ ਬਾਲੀਵੁੱਡ ਫ਼ਿਲਮਾਂ ‘ਬ੍ਰਹਮਾਸਤਰ’, ‘ਪੋਨੀਯੀਨ ਸੇਲਵਨ 1’ ਤੇ ‘ਵਿਕਰਮ ਵੇਧਾ’ ਨੂੰ ਪਛਾੜ ਦਿੱਤਾ ਹੈ।

ਦੱਸ ਦੇਈਏ ਕਿ ਫ਼ਿਲਮ ਦੀ ਐਡਵਾਂਸ ਬੁਕਿੰਗ ਵੀ ਜਲਦ ਸ਼ੁਰੂ ਹੋਣ ਵਾਲੀ ਹੈ। ਫ਼ਿਲਮ ’ਚ ਕਾਮੇਡੀ ਦੇ ਨਾਲ-ਨਾਲ ਵੱਖਰਾ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਫ਼ਿਲਮ ’ਚ ਦਿਲਜੀਤ ਤੇ ਸਰਗੁਣ ਪਹਿਲੀ ਵਾਰ ਇਕੱਠੇ ਕੰਮ ਕਰ ਰਹੇ ਹਨ।

PunjabKesari

ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ’ਚ ਦਿਲਜੀਤ ਤੇ ਸਰਗੁਣ ਤੋਂ ਇਲਾਵਾ ਗੁਰਪ੍ਰੀਤ ਭੰਗੂ, ਬਲਿੰਦਰ ਜੌਹਲ, ਜੇਸਿਕਾ ਗਿੱਲ, ਸੰਗਤਾਰ ਸਿੰਘ, ਲਖਨ ਪਾਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵੇ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News