ਪਹਿਲੇ ਵੀਕੈਂਡ ਦਿਲਜੀਤ ਦੋਸਾਂਝ ਦੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਕਮਾਏ 15.05 ਕਰੋੜ ਰੁਪਏ

Monday, Oct 10, 2022 - 03:13 PM (IST)

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਸਿਨੇਮਾਘਰਾਂ ’ਚ ਭਰਪੂਰ ਧਮਾਲ ਮਚਾ ਰਹੀ ਹੈ। ਇਸ ਫ਼ਿਲਮ ਨੂੰ ਦਰਸ਼ਕ ਵੀ ਵੱਧ-ਚੜ੍ਹ ਕੇ ਦੇਖਣ ਆ ਰਹੇ ਹਨ। ਦਿਲਜੀਤ ਦੋਸਾਂਝ, ਸਰਗੁਣ ਮਹਿਤਾ ਤੇ ਸੋਹੇਲ ਅਹਿਮਦ ਵਰਗੇ ਸਿਤਾਰਿਆਂ ਨਾਲ ਸਜੀ ਇਹ ਫ਼ਿਲਮ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਜੈਨੀ ਜੌਹਲ ਦਾ ਗੀਤ ਬੈਨ ਹੋਣ ’ਤੇ ਭਗਵੰਤ ਮਾਨ ਤੇ ਕੇਜਰੀਵਾਲ ’ਤੇ ਵਰ੍ਹੇ ਸੁਖਪਾਲ ਖਹਿਰਾ ਤੇ ਜੱਸੀ ਜਸਰਾਜ

ਦੱਸ ਦੇਈਏ ਕਿ ‘ਬਾਬੇ ਭੰਗੜਾ ਪਾਉਂਦੇ ਨੇ’ 5 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਈ ਸੀ। ਫ਼ਿਲਮ ਨੇ ਆਪਣੇ ਪਹਿਲੇ ਵੀਕੈਂਡ ਯਾਨੀ ਐਤਵਾਰ ਤਕ 15.05 ਕਰੋੜ ਰੁਪਏ ਦੀ ਕਮਾਈ ਕੀਤੀ ਹੈ, ਜਿਸ ਦਾ ਇਕ ਪੋਸਟਰ ਵੀ ਟੀਮ ਵਲੋਂ ਸਾਂਝਾ ਕੀਤਾ ਗਿਆ ਹੈ।

ਇਹ ਕਮਾਈ ਵਰਲਡਵਾਈਡ ਓਪਨਿੰਗ ਵੀਕੈਂਡ ਦੀ ਹੈ। ਫ਼ਿਲਮ ਦੀ ਟੀਮ ਵਲੋਂ ਦਰਸ਼ਕਾਂ ਦੇ ਪਿਆਰ ਲਈ ਧੰਨਵਾਦ ਵੀ ਕੀਤਾ ਗਿਆ ਹੈ।

PunjabKesari

ਫ਼ਿਲਮ ’ਚ ਸੰਗਤਾਰ ਸਿੰਘ, ਲਖਨ ਪਾਲ, ਗੁਰਪ੍ਰੀਤ ਭੰਗੂ, ਬਲਿੰਦਰ ਜੌਹਲ, ਜੇਸਿਕਾ ਗਿੱਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵੇ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਸਾਂਝੇ ਤੌਰ ’ਤੇ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News