ਵਰੁਣ ਧਵਨ ਤੇ ਨਤਾਸ਼ਾ ਦਲਾਲ ਬਣਨ ਵਾਲੇ ਨੇ ਮਾਪੇ, ਸਾਹਮਣੇ ਆਈਆਂ ''ਬੇਬੀ ਬੰਪ'' ਦੀਆਂ ਤਸਵੀਰਾਂ

02/19/2024 12:06:38 PM

ਐਂਟਰਟੇਨਮੈਂਟ ਡੈਸਕ : ਹਾਲ ਹੀ 'ਚ ਅਦਾਕਾਰ ਅਲੀ ਫਜ਼ਲ ਅਤੇ ਅਦਾਕਾਰਾ ਰਿਚਾ ਚੱਢਾ ਨੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ। ਹੁਣ ਇਸ ਲਿਸਟ 'ਚ ਇਕ ਹੋਰ ਬਾਲੀਵੁੱਡ ਜੋੜਾ ਸ਼ਾਮਲ ਹੋ ਗਿਆ ਹੈ। ਅਸੀਂ ਗੱਲ ਕਰ ਰਹੇ ਹਾਂ ਅਦਾਕਾਰ ਵਰੁਣ ਧਵਨ ਅਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਦਲਾਲ ਦੀ। ਜੀ ਹਾਂ, ਇਹ ਜੋੜਾ ਜਲਦ ਹੀ ਮਾਤਾ-ਪਿਤਾ ਬਣਨ ਜਾ ਰਿਹਾ ਹੈ। ਇਸ ਦੀ ਜਾਣਕਾਰੀ ਖੁਦ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।

PunjabKesari

ਦੱਸ ਦਈਏ ਕਿ ਵਰੁਣ ਧਵਨ ਨੇ ਆਪਣੇ ਪਿਤਾ ਬਣਨ ਦੀ ਖ਼ਬਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਵਰੁਣ ਨੇ ਇਕ ਬਹੁਤ ਹੀ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਗੋਡਿਆਂ ਭਾਰ ਬੈਠੇ ਅਤੇ ਪਤਨੀ ਨਤਾਸ਼ਾ ਦਲਾਲ ਦੇ 'ਬੇਬੀ ਬੰਪ' ਨੂੰ ਕਿੱਸ ਕਰਦੇ ਨਜ਼ਰ ਆ ਰਹੇ ਹਨ। ਇਹ ਤਸਵੀਰ ਬਲੈਕ ਐਂਡ ਵ੍ਹਾਈਟ ਹੈ। 

ਇਹ ਖ਼ਬਰ ਵੀ ਪੜ੍ਹੋ : ਬਾਲੀਵੁੱਡ ਦੇ ਗ੍ਰੀਕ ਗੌਡ ਰਿਤਿਕ ਰੋਸ਼ਨ ਨੂੰ ਲੱਗੀ ਸੱਟ, ਤਸਵੀਰਾਂ ਵੇਖ ਫਿਕਰਾਂ 'ਚ ਪਏ ਫੈਨਜ਼

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਕੈਪਸ਼ਨ 'ਚ ਲਿਖਿਆ ਹੈ, ''ਅਸੀਂ ਗਰਭਵਤੀ ਹਾਂ...ਤੁਹਾਡੇ ਸਾਰਿਆਂ ਦੇ ਆਸ਼ੀਰਵਾਦ ਅਤੇ ਪਿਆਰ ਦੀ ਲੋੜ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News