‘ਬੈਚਲਰ ਪਾਰਟੀ’ ’ਚ ਦਿਲਜੀਤ-ਸਰਗੁਣ ਦੀ ਦਿਸੀ ਖ਼ੂਬਸੂਰਤ ਕੈਮਿਸਟਰੀ, ਇੰਦਰਜੀਤ ਨਿੱਕੂ ਨੇ ਗਾਇਆ ਗੀਤ

Tuesday, Sep 27, 2022 - 01:31 PM (IST)

‘ਬੈਚਲਰ ਪਾਰਟੀ’ ’ਚ ਦਿਲਜੀਤ-ਸਰਗੁਣ ਦੀ ਦਿਸੀ ਖ਼ੂਬਸੂਰਤ ਕੈਮਿਸਟਰੀ, ਇੰਦਰਜੀਤ ਨਿੱਕੂ ਨੇ ਗਾਇਆ ਗੀਤ

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਨਵਾਂ ਗੀਤ ‘ਬੈਚਲਰ ਪਾਰਟੀ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਇੰਦਰਜੀਤ ਨਿੱਕੂ ਤੇ ਦਿਲਜੀਤ ਦੋਸਾਂਝ ਨੇ ਆਵਾਜ਼ ਦਿੱਤੀ ਹੈ। ਦਿਲਜੀਤ ਦੋਸਾਂਝ ਨੇ ਇੰਦਰਜੀਤ ਨੂੰ ਆਪਣੀ ਫ਼ਿਲਮ ’ਚ ਗੀਤ ਗਵਾਉਣ ਦਾ ਵਾਅਦਾ ਕੀਤਾ ਸੀ, ਜੋ ਉਨ੍ਹਾਂ ਨੇ ਪੂਰਾ ਕੀਤਾ ਹੈ।

‘ਬੈਚਲਰ ਪਾਰਟੀ’ ਇਕ ਬੀਟ-ਰੋਮਾਂਟਿਕ ਸੌਂਗ ਹੈ, ਜਿਸ ’ਚ ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਦੀ ਖ਼ੂਬਸੂਰਤ ਕੈਮਿਸਟਰੀ ਵੀ ਦੇਖਣ ਨੂੰ ਮਿਲ ਰਹੀ ਹੈ। ਦੋਵੇਂ ਪਹਿਲੀ ਵਾਰ ਕਿਸੇ ਫ਼ਿਲਮ ’ਚ ਇਕੱਠੇ ਨਜ਼ਰ ਆ ਰਹੇ ਹਨ ਤੇ ਦੋਵਾਂ ਦੀ ਫਰੈੱਸ਼ ਜੋੜੀ ਨੂੰ ਦੇਖ ਕੇ ਹਰ ਕੋਈ ਖ਼ੁਸ਼ ਹੈ।

ਇਹ ਖ਼ਬਰ ਵੀ ਪੜ੍ਹੋ : ਫਾਲਗੁਨੀ ਪਾਠਕ ਤੇ ਨੇਹਾ ਕੱਕੜ ਦੇ ਵਿਵਾਦ ’ਤੇ ਬੋਲੀ ਇਹ ਮਸ਼ਹੂਰ ਗਾਇਕਾ, ਕਿਹਾ– ‘ਰੀਮੇਕ ਨਾਲ ਬਰਬਾਦ ਹੋ ਰਹੇ ਗੀਤ’

‘ਬੈਚਲਰ ਪਾਰਟੀ’ ਗੀਤ ਦੇ ਬੋਲ ਰਾਜ ਰਣਜੋਧ ਨੇ ਲਿਖੇ ਹਨ ਤੇ ਇਸ ਨੂੰ ਸੰਗੀਤ ਅਵੀ ਸਰਾ ਨੇ ਦਿੱਤਾ ਹੈ। ਗੀਤ ਨੂੰ ਜੰਨਤ ਸੰਧੂ ਤੇ ਸਰਗੀ ਮਾਨ ਨੇ ਵੀ ਆਵਾਜ਼ ਦਿੱਤੀ ਹੈ।

ਦੱਸ ਦੇਈਏ ਕਿ ‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ 5 ਅਕਤੂਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦਾ ਟਰੇਲਰ ਬੇਹੱਦ ਮਜ਼ੇਦਾਰ ਹੈ, ਜਿਸ ’ਚ ਫ਼ਿਲਮ ਦੇ ਇਕ ਵੱਖਰੇ ਵਿਸ਼ੇ ਦੀ ਦਰਸ਼ਕਾਂ ਨੂੰ ਝਲਕ ਦੇਖਣ ਨੂੰ ਮਿਲਦੀ ਹੈ। ਫ਼ਿਲਮ ’ਚ ਦਿਲਜੀਤ ਤੇ ਸਰਗੁਣ ਤੋਂ ਇਲਾਵਾ ਸੋਹੇਲ ਅਹਿਮਦ, ਗੁਰਪ੍ਰੀਤ ਭੰਗੂ, ਬਲਿੰਦਰ ਜੌਹਲ, ਜੇਸਿਕਾ ਗਿੱਲ, ਸੰਗਤਾਰ ਸਿੰਘ, ਲਖਨ ਪਾਲ, ਬੀ. ਕੇ. ਸਿੰਘ ਰੱਖੜਾ, ਦਵਿੰਦਰ ਦੇਵ ਢਿੱਲੋਂ, ਅਵਤਾਰ ਸਿੰਘ ਗਿੱਲ ਤੇ ਡਾ. ਪਰਗਟ ਸਿੰਘ ਭੁਰਜੀ ਵੀ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ਨੂੰ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਦੱਸੋ।


author

Rahul Singh

Content Editor

Related News