ਸਿੱਧੂ ਮੂਸੇ ਵਾਲਾ ਦੇ ਪਿਤਾ ਦੀ ਸਿਹਤ ਨੂੰ ਲੈ ਕੇ ਸਾਹਮਣੇ ਆਈ ਨਵੀਂ ਅਪਡੇਟ

Sunday, Jan 22, 2023 - 02:12 PM (IST)

ਚੰਡੀਗੜ੍ਹ (ਬਿਊਰੋ)– ਬੀਤੇ ਦਿਨੀਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ। ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਦਿਲ ’ਚ ਪਏ ਸਟੰਟ ’ਚ ਸਮੱਸਿਆ ਦੱਸੀ ਜਾ ਰਹੀ ਸੀ।

ਜਾਣਕਾਰੀ ਮੁਤਾਬਕ ਹੁਣ ਬਲਕੌਰ ਸਿੰਘ ਦੀ ਹਾਲਤ ਸਥਿਰ ਹੈ। ਹਾਲਾਂਕਿ ਉਨ੍ਹਾਂ ਨੂੰ ਫਿਲਹਾਲ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸਿੱਧੂ ਦੇ ਪ੍ਰਸ਼ੰਸਕ ਲਗਾਤਾਰ ਬਲਕੌਰ ਸਿੰਘ ਦੇ ਜਲਦ ਠੀਕ ਹੋਣ ਦੀ ਅਰਦਾਸ ਕਰ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ : ਗਾਇਕ ਪਰਮੀਸ਼ ਵਰਮਾ ਦੇ 'ਗੰਨ ਕਲਚਰ' 'ਤੇ ਤਿੱਖੇ ਬੋਲ, ਪੰਜਾਬ ਸਰਕਾਰ ਨੂੰ ਆਖ ਦਿੱਤੀ ਇਹ ਗੱਲ

ਦੱਸ ਦੇਈਏ ਕਿ ਪਿਛਲੇ ਸਾਲ ਵੀ ਬਲਕੌਰ ਸਿੰਘ ਨੂੰ ਦਿਲ ’ਚ ਬਲਾਕੇਜ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪਹਿਲਾਂ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਲਿਆਂਦਾ ਗਿਆ, ਜਿਥੋਂ ਉਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿਥੇ ਉਨ੍ਹਾਂ ਦੇ ਦਿਲ ’ਚ ਸਟੰਟ ਪਾਇਆ ਗਿਆ।

ਸਿੱਧੂ ਮੂਸੇ ਵਾਲਾ ਦੇ ਮਾਪਿਆਂ ਵਲੋਂ ਲਗਾਤਾਰ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਸਿੱਧੂ ਦਾ 29 ਮਈ, 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News