ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲਤ ਗੰਭੀਰ, ਮੋਹਾਲੀ ਕੀਤਾ ਰੈਫਰ
Friday, Sep 16, 2022 - 04:43 PM (IST)
ਚੰਡੀਗੜ੍ਹ (ਬਿਊਰੋ)– ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲਤ ਠੀਕ ਨਹੀਂ ਹੈ। ਛਾਤੀ ’ਚ ਦਰਦ ਤੇ ਸਾਹ ਦੀ ਤਕਲੀਫ਼ ਕਾਰਨ ਉਨ੍ਹਾਂ ਨੂੰ ਦੇਰ ਰਾਤ ਪਟਿਆਲਾ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਹੁਣ ਖ਼ਬਰ ਆ ਰਹੀ ਹੈ ਕਿ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੋਹਾਲੀ ਰੈਫਰ ਕੀਤਾ ਗਿਆ ਹੈ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਨ੍ਹਾਂ ਨੂੰ ਕਿਹੜੇ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਪਿਤਾ ਦੀ ਸਿਹਤ ਨੂੰ ਲੈ ਕੇ ਡਾਕਟਰ ਦਾ ਬਿਆਨ ਆਇਆ ਸਾਹਮਣੇ
ਦੱਸ ਦੇਈਏ ਕਿ ਬਲਕੌਰ ਸਿੰਘ ਦੇ ਫੈਮਿਲੀ ਡਾਕਟਰ ਦਾ ਕਹਿਣਾ ਹੈ ਕਿ ਕੱਲ ਦੇ ਮੁਕਾਬਲੇ ਅੱਜ ਉਨ੍ਹਾਂ ਦੀ ਹਾਲਤ ਠੀਕ ਹੈ ਪਰ ਹੁਣ ਅਚਾਨਕ ਉਨ੍ਹਾਂ ਨੂੰ ਮੋਹਾਲੀ ਲਿਜਾਇਆ ਜਾ ਰਿਹਾ ਹੈ। ਡਾਕਟਰ ਨੇ ਕਿਹਾ ਕਿ ਉਨ੍ਹਾਂ ਨੂੰ 2 ਮਹੀਨੇ ਪਹਿਲਾਂ ਬਲਕੌਰ ਸਿੰਘ ਨੂੰ ਦਿਲ ਦੀ ਬੀਮਾਰੀ ਹੋਣ ਦਾ ਸ਼ੱਕ ਪਿਆ ਸੀ। ਹਾਲਾਂਕਿ ਪਰਿਵਾਰ ’ਚ ਮੰਦਭਾਗੀ ਘਟਨਾ ਵਾਪਰਨ ਕਰਕੇ ਉਹ ਆਪਣਾ ਇਲਾਜ ਨਹੀਂ ਕਰਵਾ ਸਕੇ।
ਪਟਿਆਲਾ ਵਿਖੇ ਐੱਮ. ਪੀ. ਪਰਨੀਤ ਕੌਰ ਨੇ ਵੀ ਸਿੱਧੂ ਮੂਸੇ ਵਾਲਾ ਦੇ ਪਿਤਾ ਦਾ ਹਾਲ-ਚਾਲ ਪੁੱਛਿਆ। ਮੀਡੀਆ ਨਾਲ ਗੱਲਬਾਤ ਦੌਰਾਨ ਪਰਨੀਤ ਕੌਰ ਨੇ ਕਿਹਾ ਸੀ ਕਿ ਸਿੱਧੂ ਦੇ ਪਿਤਾ ਦੀ ਹਾਲਤ ਉਨ੍ਹਾਂ ਨੂੰ ਠੀਕ ਨਹੀਂ ਲੱਗ ਰਹੀ ਤੇ ਉਹ ਪਹਿਲਾਂ ਨਾਲੋਂ ਕਾਫੀ ਕਮਜ਼ੋਰ ਹੋ ਗਏ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।