ਲੋਹੜੀ ਮੌਕੇ ਬਲਕੌਰ ਸਿੰਘ ਨੇ ਸਾਂਝੀ ਕੀਤੀ ਪੁੱਤ ਮੂਸੇਵਾਲਾ ਦੀ ਇਹ ਤਸਵੀਰ
Friday, Jan 13, 2023 - 01:46 PM (IST)
ਜਲੰਧਰ (ਬਿਊਰੋ) - ਭਾਰਤ ਤਿਉਹਾਰਾਂ ਦਾ ਦੇਸ਼ ਹੈ। ਸਾਲ ਦੇ 12 ਮਹੀਨਿਆਂ 'ਚੋਂ ਕੋਈ ਵੀ ਅਜਿਹਾ ਮਹੀਨਾ ਨਹੀਂ, ਜਦੋਂ ਕੋਈ ਤਿਉਹਾਰ ਨਾ ਮਨਾਇਆ ਜਾਂਦਾ ਹੋਵੇ। ਭਾਰਤ ਦਾ ਸਮੁੱਚਾ ਜਨ-ਜੀਵਨ ਤਿਉਹਾਰਾਂ ਨਾਲ ਜੁੜਿਆ ਹੈ। ਇਸੇ ਤਰ੍ਹਾਂ ਮਾਘੀ ਤੋਂ ਇਕ ਦਿਨ ਪਹਿਲਾਂ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਤਿਉਹਾਰ ਦੇ ਅਰਥ 'ਤਿਲ+ਰਿਓੜੀ' ਤੋਂ ਹਨ। ਤਿਲ ਤੇ ਰਿਓੜੀ ਦਾ ਤਿਉਹਾਰ ਹੋਣ ਕਾਰਨ ਇਸ ਦਾ ਪੁਰਾਤਨ ਨਾਂ 'ਤਿਲੋੜੀ' ਸੀ, ਜੋ ਸਮੇਂ ਨਾਲ ਬਦਲਦਾ-ਬਦਲਦਾ 'ਲੋਹੜੀ' ਬਣ ਗਿਆ। ਇਹ ਤਿਉਹਾਰ ਪੰਜਾਬ ਦੇ ਹਰ ਘਰ 'ਚ ਮਨਾਇਆ ਜਾਂਦਾ ਹੈ।
ਅੱਜ ਦੁਨੀਆ ਭਰ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਰ ਕੋਈ ਗਿਲੇ-ਛਿਕਵੇਂ ਦੂਰ ਕਰਕੇ ਆਪਣੇ ਸਕੇ-ਸਬੰਧੀਆਂ ਨੂੰ ਵਧਾਈਆਂ ਦੇ ਰਿਹਾ ਹੈ। ਉਥੇ ਹੀ ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਹੜੀ ਦੇ ਖ਼ਾਸ ਮੌਕੇ 'ਤੇ ਆਪਣੇ ਪੁੱਤ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝੀ ਕਰਦਿਆਂ ਉਨ੍ਹਾਂ ਨੇ ਕੈਪਸ਼ਨ 'ਚ ਪੁੱਤ ਦੇ ਇਨਸਾਫ਼ ਦੀ ਮੰਗ ਕੀਤੀ ਹੈ। ਬਲਕੌਰ ਸਿੰਘ ਨੇ ਤਸਵੀਰ ਨਾਲ ਲਿਖਿਆ ਹੈ, ''#justiceforsidhumoosewala।''
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਨਾਲ ਉਸ ਦੇ ਫੈਨਜ਼ ਅਤੇ ਚਾਹੁਣ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਸੀ। ਉਹ ਆਪਣੇ ਗੀਤਾਂ ਰਾਹੀਂ ਅੱਜ ਵੀ ਆਪਣੇ ਫੈਨਜ਼ ‘ਚ ਜ਼ਿੰਦਾ ਹੈ। ਸਿੱਧੂ ਦੇ ਗੀਤ ਹਾਲੇ ਤੱਕ ਟਰੈਂਡਿੰਗ ‘ਚ ਹਨ। ਪੂਰੀ ਦੁਨੀਆ ‘ਚ ਕਰੋੜਾਂ ਲੋਕਾਂ ਵੱਲੋਂ ਉਸ ਦੇ ਗਾਣੇ ਸੁਣੇ ਗਏ। ਮੂਸੇਵਾਲਾ ਨੇ ਆਪਣੇ 5 ਸਾਲ ਦੇ ਛੋਟੇ ਜਿਹੇ ਕਰੀਅਰ ‘ਚ ਪੰਜਾਬੀ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਸੀ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।