ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨਾਲ ਸਾਂਝੀ ਕੀਤੀ ਤਸਵੀਰ, ਮੁੜ ਕੀਤੀ ਇਨਸਾਫ਼ ਦੀ ਮੰਗ

Tuesday, Nov 01, 2022 - 11:33 AM (IST)

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨਾਲ ਸਾਂਝੀ ਕੀਤੀ ਤਸਵੀਰ, ਮੁੜ ਕੀਤੀ ਇਨਸਾਫ਼ ਦੀ ਮੰਗ

ਜਲੰਧਰ (ਬਿਊਰੋ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਪੂਰੇ 5 ਮਹੀਨੇ ਬੀਤ ਗਏ ਹਨ ਪਰ ਹਾਲੇ ਵੀ ਉਨ੍ਹਾਂ ਦੀ ਮੌਤ ਦਾ ਇਨਸਾਫ਼ ਨਹੀਂ ਮਿਲਿਆ। ਅਜਿਹੇ 'ਚ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਪੁੱਤਰ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਪੋਸਟ ਨੂੰ ਵੇਖ ਕੇ ਲੱਗਦਾ ਹੈ ਕਿ ਬਲਕੌਰ ਸਿੰਘ ਸਿੱਧੂ ਆਪਣੇ ਪੁੱਤਰ ਦੇ ਜਾਣ ਦੇ ਸਦਮੇਂ 'ਚੋਂ ਹਾਲੇ ਤੱਕ ਉੱਭਰ ਨਹੀਂ ਪਾਏ। ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਲਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ।

PunjabKesari

ਦੱਸ ਦਈਏ ਕਿ ਬਲਕੌਰ ਸਿੰਘ ਸਿੱਧੂ ਨੇ ਆਪਣੇ ਇੰਸਾਟਗ੍ਰਾਮ ਅਕਾਊਂਟ 'ਤੇ ਆਪਣੇ ਪੁੱਤਰ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਮਰਹੂਮ ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਨਾਲ ਨਜ਼ਰ ਆ ਰਿਹਾ ਹੈ। ਇਹ ਤਸਵੀਰ ਉਸ ਸਮੇਂ ਦੀ ਹੈ ਜਦੋਂ ਸਿੱਧੂ ਕੈਨੇਡਾ 'ਚ ਰਹਿੰਦਾ ਸੀ। ਇਸ ਤਸਵੀਰ ਨੂੰ ਉਨ੍ਹਾਂ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ ‘#JusticeForSidhuMooseWala’। ਇਸ ਪੋਸਟ 'ਤੇ ਕਲਾਕਾਰ ਤੇ ਪ੍ਰਸ਼ੰਸਕ ਲਗਾਤਾਰ ਕੁਮੈਂਟ ਕਰਕੇ ਸਿੱਧੂ ਦੀ ਮੌਤ ਦੇ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।

ਦੱਸਣਯੋਗ ਹੈ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਪੁਲਸ ਨੂੰ ਇਨਸਾਫ਼ ਲਈ 25 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ FIR ਵਾਪਸ ਲੈ ਲੈਣਗੇ ਅਤੇ ਉਸ ਤੋਂ ਬਾਅਦ ਦੇਸ਼ ਛੱਡ ਦੇਣਗੇ। ਉਨ੍ਹਾਂ ਨੇ ਇੱਕ ਵਾਰ ਫਿਰ ਮਾਨ ਸਰਕਾਰ ਦੇ ਕੰਮਕਾਜ 'ਤੇ ਸਵਾਲ ਖੜ੍ਹੇ ਕੀਤੇ ਹਨ।


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।


author

sunita

Content Editor

Related News