ਕਿਸਾਨਾਂ ਦੇ ਦਿੱਲੀ ਕੂਚ ''ਤੇ ਬਲਕੌਰ ਸਿੰਘ ਨੂੰ ਯਾਦ ਆਇਆ ਪੁੱਤ ਸਿੱਧੂ, ਕਿਹਾ- ਜੇ ਜਿਊਂਦਾ ਹੁੰਦਾ ਤਾਂ ਸਭ ਤੋਂ ਅੱਗੇ ਹੁੰਦਾ
Tuesday, Feb 13, 2024 - 07:03 PM (IST)
ਐਂਟਰਟੇਨਮੈਂਟ ਡੈਸਕ - ਕੇਂਦਰ ਸਰਕਾਰ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਬੇਸਿੱਟਾ ਰਹੀ, ਜਿਸ ਤੋਂ ਬਾਅਦ ਕਿਸਾਨਾਂ ਨੇ ਅੱਜ ਦਿੱਲੀ ਕੂਚ ਕਰ ਦਿੱਤਾ ਹੈ। ਸ਼ੰਭੂ ਬਾਰਡਰ 'ਤੇ ਕਿਸਾਨਾਂ ਵਲੋਂ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਹਰਿਆਣਾ ਪੁਲਸ ਵਲੋਂ ਅੰਬਾਲਾ ਨੇੜੇ ਸ਼ੰਭੂ ਬਾਰਡਰ 'ਤੇ ਹੰਝੂ ਗੈਸ ਛੱਡੇ ਗਏ। ਇਸ ਤੋਂ ਬਾਅਦ ਉੱਥੇ ਭੱਜ-ਦੌੜ ਪੈ ਗਈ।
ਇਹ ਖ਼ਬਰ ਵੀ ਪੜ੍ਹੋ : ਗਾਇਕ ਰੇਸ਼ਮ ਸਿੰਘ ਅਨਮੋਲ ਪਹੁੰਚਿਆ ਸ਼ੰਭੂ ਬਾਰਡਰ, ਕਿਹਾ- ਕਿਸਾਨਾਂ ਨਾਲ ਪੁਲਸ ਨੂੰ ਵੀ ਛਕਾਵਾਂਗੇ ਲੰਗਰ
ਉਥੇ ਹੀ ਦਿੱਲੀ ਵੱਲ ਕਿਸਾਨ ਮਾਰਚ ਦੌਰਾਨ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਨੂੰ ਯਾਦ ਕਰਦਿਆਂ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਖੇਤੀ ਪ੍ਰਤੀ ਉਸ ਦੇ ਪਿਆਰ ਦਾ ਜ਼ਿਕਰ ਵੀ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ- ''ਖੇਤੀ ਮੇਰੇ ਪੁੱਤ ਦੇ ਬਹੁਤ ਕਰੀਬ ਸੀ। ਆਪਣੀ ਮਿੱਟੀ ਪ੍ਰਤੀ ਪਿਆਰ ਨੇ ਉਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਪ੍ਰੇਰਿਤ ਕੀਤਾ, ਜੇਕਰ ਅੱਜ ਉਹ ਸਾਡੇ ‘ਚ ਹੁੰਦਾ ਤਾਂ ਇਸ ਸੰਘਰਸ਼ ‘ਚ ਸਭ ਤੋਂ ਅੱਗੇ ਹੁੰਦਾ।'' ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਮੂਸੇਵਾਲਾ ਦਾ 29 ਜੂਨ 2022 ਨੂੰ ਕਤਲ ਕਰ ਦਿੱਤਾ ਗਿਆ ਸੀ, ਉਦੋਂ ਤੋਂ ਹੁਣ ਤੱਕ ਪਿਤਾ ਬਲਕੌਰ ਸਿੰਘ ਇਨਸਾਫ਼ ਲਈ ਕੋਸ਼ਿਸ਼ਾਂ ਕਰ ਰਹੇ ਹਨ।
ਦੱਸਣਯੋਗ ਹੈ ਕਿ ਢਾਈ ਸਾਲ ਪਹਿਲਾਂ ਸ਼ੁਰੂ ਹੋਏ ਕਿਸਾਨ ਅੰਦੋਲਨ 'ਚ ਸਿੱਧੂ ਮੂਸੇਵਾਲਾ ਨੇ ਇਸ ਦਾ ਸਮਰਥਨ ਕੀਤਾ ਸੀ। ਸਿੱਧੂ ਮੂਸੇਵਾਲਾ ਮਿਊਜ਼ਿਕ ਇੰਡਸਟਰੀ ਦਾ ਬਾਦਸ਼ਾਹ ਬਣ ਚੁੱਕਾ ਸੀ। ਉਸ ਦੀ ਦੇਸ਼-ਵਿਦੇਸ਼ 'ਚ ਕਰੋੜਾਂ ਰੁਪਏ ਦੀ ਜਾਇਦਾਦ ਸੀ ਪਰ ਟਰੈਕਟਰਾਂ ਨਾਲ ਉਸ ਦਾ ਪਿਆਰ ਹਮੇਸ਼ਾ ਬਣਿਆ ਰਿਹਾ। ਜਦੋਂ ਵੀ ਉਹ ਭਾਰਤ 'ਚ ਰਹਿੰਦਾ ਤਾਂ ਰਾਤ ਆਪਣੇ ਘਰ ਪਿੰਡ ਮੂਸਾ 'ਚ ਪਰਤ ਆਉਂਦਾ ਸੀ। ਉਹ ਇੱਕ ਮਹਾਨ ਗਾਇਕ ਹੋਣ ਦੇ ਬਾਵਜੂਦ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਖੇਤਾਂ 'ਚ ਕੰਮ ਕਰਦੇ ਦੇਖਦੇ ਸਨ। ਇੰਨਾਂ ਹੀ ਨਹੀਂ ਪਿੰਡ ਮੂਸੇਵਾਲਾ 'ਚ ਜਦੋਂ ਸਿੱਧੂ ਮੂਸੇਵਾਲਾ ਦਾ ਆਲੀਸ਼ਾਨ ਘਰ ਬਣ ਰਿਹਾ ਸੀ ਤਾਂ ਸਿੱਧੂ ਖੁਦ ਆਪਣੇ ਟਰੈਕਟਰ-ਟਰਾਲੀ 'ਚ ਮਿੱਟੀ ਲਿਆਂਦਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8