ਕਰਨ ਔਜਲਾ ਤੇ ਲਾਰੈਂਸ ਬਿਸ਼ਨੋਈ ਦੇ ਭਰਾ ਦੀ ਵਾਇਰਲ ਵੀਡੀਓ ’ਤੇ ਬਲਕੌਰ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

Wednesday, Apr 19, 2023 - 04:01 PM (IST)

ਕਰਨ ਔਜਲਾ ਤੇ ਲਾਰੈਂਸ ਬਿਸ਼ਨੋਈ ਦੇ ਭਰਾ ਦੀ ਵਾਇਰਲ ਵੀਡੀਓ ’ਤੇ ਬਲਕੌਰ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਕਰਨ ਔਜਲਾ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜੋ ਬੇਹੱਦ ਸੁਰਖ਼ੀਆਂ ’ਚ ਹੈ। ਇਸ ਵੀਡੀਓ ’ਚ ਕਰਨ ਔਜਲਾ ਤੇ ਸ਼ੈਰੀ ਮਾਨ ਵਿਆਹ ਦੀ ਰਿਸੈਪਸ਼ਨ ਪਾਰਟੀ ’ਚ ਪੇਸ਼ਕਾਰੀ ਦੇ ਰਹੇ ਹਨ, ਜਿਥੇ ਉਨ੍ਹਾਂ ਨਾਲ ਅਨਮੋਲ ਬਿਸ਼ਨੋਈ ਖੜ੍ਹਾ ਨਜ਼ਰ ਆ ਰਿਹਾ ਹੈ।

ਜਿਵੇਂ ਹੀ ਇਹ ਵੀਡੀਓ ਵਾਇਰਲ ਹੋਣ ਲੱਗੀ ਤਾਂ ਇਸ ’ਤੇ ਕਰਨ ਔਜਲਾ ਤੇ ਸ਼ੈਰੀ ਮਾਨ ਨੇ ਸਪੱਸ਼ਟੀਕਰਨ ਦਿੰਦਿਆਂ ਇਹ ਕਿਹਾ ਕਿ ਉਨ੍ਹਾਂ ਨੂੰ ਬਿਲਕੁਲ ਨਹੀਂ ਪਤਾ ਹੁੰਦਾ ਕਿ ਜਿਥੇ ਉਨ੍ਹਾਂ ਨੇ ਪੇਸ਼ਕਾਰੀ ਦੇਣੀ ਹੈ, ਉਥੇ ਕਿਸ ਨੇ ਆਉਣਾ ਹੈ ਜਾਂ ਕਿਸ ਨੇ ਨਹੀਂ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਕਰਨ ਔਜਲਾ ਦੇ ਸ਼ੋਅ ’ਚ ਨਜ਼ਰ ਆਇਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ

ਇਸ ਬਿਆਨ ਮਗਰੋਂ ਹੁਣ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਾਰੇ ਰਲੇ-ਮਿਲੇ ਨਜ਼ਰ ਆਉਂਦੇ ਹਨ। ਜਦੋਂ ਕਿਤੇ ਪ੍ਰੋਗਰਾਮ ਕਰਨਾ ਹੁੰਦਾ ਹੈ, ਉਸ ਤੋਂ ਪਹਿਲਾਂ ਉਸ ਵਿਅਕਤੀ ਦੀ ਕੀ ਇੱਜ਼ਤ ਤੇ ਮਾਣ ਹੈ, ਇਹ ਸਭ ਪਤਾ ਹੁੰਦਾ ਹੈ।

ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਸ (ਕਰਨ ਔਜਲਾ) ਦਾ ਆਪਣਾ ਪੱਖ ਹੋ ਸਕਦਾ ਹੈ ਪਰ ਉਹ ਇਸ ਗੱਲ ਨਾਲ ਸਹਿਮਤ ਨਹੀਂ ਹੁੰਦੇ ਕਿ ਕਲਾਕਾਰ ਨੂੰ ਕਿਸੇ ਗੱਲ ਦਾ ਪਤਾ ਨਹੀਂ ਹੁੰਦਾ।

ਦੱਸ ਦੇਈਏ ਕਿ ਬਲਕੌਰ ਸਿੰਘ ਨੇ ਇਹ ਬਿਆਨ ਇਕ ਨਿੱਜੀ ਚੈਨਲ ਨੂੰ ਦਿੱਤਾ ਹੈ। ਹਾਲਾਂਕਿ ਇਸੇ ਇੰਟਰਵਿਊ ’ਚ ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਹ (ਕਰਨ ਔਜਲਾ) ਆਪਣੀ ਜਗ੍ਹਾ ਸਹੀ ਹੈ, ਕਲਾਕਾਰ ਨੂੰ ਨਹੀਂ ਪਤਾ ਹੁੰਦਾ ਕਿ ਉਸ ਦੇ ਸਾਹਮਣੇ ਕੌਣ ਖੜ੍ਹਾ ਹੈ ਪਰ ਇਹ ਤਾਂ ਪਤਾ ਹੁੰਦਾ ਹੈ ਕਿ ਅਸੀਂ ਪ੍ਰੋਗਰਾਮ ਕਿਥੇ ਕਰਨ ਜਾ ਰਹੇ ਹਾਂ।

ਨੋਟ– ਬਲਕੌਰ ਸਿੰਘ ਦੇ ਬਿਆਨ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News