ਸਿੱਧੂ ਮੂਸੇ ਵਾਲਾ ਦੇ ਪਿਤਾ ਦਾ ਵੱਡਾ ਬਿਆਨ, ‘ਸਾਜ਼ਿਸ਼ ਤਹਿਤ ਕੀਤੀ ਗਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ’

Thursday, Mar 16, 2023 - 02:54 PM (IST)

ਸਿੱਧੂ ਮੂਸੇ ਵਾਲਾ ਦੇ ਪਿਤਾ ਦਾ ਵੱਡਾ ਬਿਆਨ, ‘ਸਾਜ਼ਿਸ਼ ਤਹਿਤ ਕੀਤੀ ਗਈ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ’

ਲੁਧਿਆਣਾ (ਨਰਿੰਦਰ ਮਹਿੰਦਰੂ)– ਲੁਧਿਆਣਾ ਪਹੁੰਚੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਿਸਟਮ ’ਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਬਿਸ਼ਨੋਈ ਦੀ ਇਕ ਸਾਜ਼ਿਸ਼ ਤਹਿਤ ਇੰਟਰਵਿਊ ਕੀਤੀ ਗਈ ਹੈ। ਇੰਟਰਵਿਊ ਨੂੰ ਸੰਪਾਦਿਤ ਤੇ ਚਲਾਇਆ ਗਿਆ ਸੀ। ਮੂਸੇ ਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ ’ਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਕਾਫੀ ਲਾਪਰਵਾਹੀ ਵਰਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਅਮਰੀਕਾ ’ਚ ਜਾਨਲੇਵਾ ਹਮਲਾ, ਦੇਖੋ ਮੌਕੇ ਦੀ ਵੀਡੀਓ

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਜਾਣਕਾਰੀ ਲੀਕ ਕੀਤੀ ਗਈ। ਸਾਜ਼ਿਸ਼ਕਰਤਾ ਬਾਰੇ ਕੁਝ ਵੀ ਪਤਾ ਨਹੀਂ ਲੱਗਾ ਹੈ। ਸਿਰਫ ਅਪਰਾਧ ਕਰਨ ਵਾਲੇ ਗ੍ਰਿਫ਼ਤਾਰ ਹੋਏ ਹਨ। ਸੂਚਨਾ ਲੀਕ ਕਰਨ ਵਾਲੀ ਸਰਕਾਰ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ ’ਤੇ ਵੀ ਇਤਰਾਜ਼ ਜਤਾਇਆ ਹੈ।

ਦੱਸ ਦੇਈਏ ਕਿ 19 ਮਾਰਚ ਨੂੰ ਸਿੱਧੂ ਮੂਸੇ ਵਾਲਾ ਦੀ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਸਿੱਧੂ ਦੀ ਬਰਸੀ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖੀ ਗਈ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News