ਵਾਨਖੇੜੇ ’ਤੇ 22 ਮਈ ਤੱਕ ਸੀ. ਬੀ. ਆਈ. ਦੀ ਸਜ਼ਾਯੋਗ ਕਾਰਵਾਈ ’ਤੇ ਰੋਕ

05/20/2023 12:11:47 PM

ਮੁੰਬਈ (ਅਨਸ)– ਮੁੰਬਈ ’ਚ ਨਾਰਕੋਟਿਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੇ ਸਾਬਕਾ ਖੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਨੇ ਕਰੂਜ਼ ਤੋਂ ਨਸ਼ੀਲੇ ਪਦਾਰਥ ਦੀ ਜ਼ਬਤੀ ਦੇ ਮਾਮਲੇ ’ਚ ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਮੁਲਜ਼ਮ ਨਾ ਬਣਾਉਣ ਦੀ ਇਵਜ ’ਚ ਉਨ੍ਹਾਂ ਤੋਂ 25 ਕਰੋਡ਼ ਰੁਪਏ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ’ਚ ਸੀ. ਬੀ. ਆਈ. ਵਲੋਂ ਆਪਣੇ ਖ਼ਿਲਾਫ਼ ਦਰਜ ਐੱਫ. ਆਈ. ਆਰ. ਰੱਦ ਕਰਨ ਦੀ ਅਪੀਲ ਨੂੰ ਲੈ ਕੇ ਸ਼ੁੱਕਰਵਾਰ ਨੂੰ ਬੰਬਈ ਹਾਈ ਕੋਰਟ ਦਾ ਰੁਖ਼ ਕੀਤਾ।

ਇਹ ਖ਼ਬਰ ਵੀ ਪੜ੍ਹੋ : ਪੱਛਮੀ ਬੰਗਾਲ ’ਚ ਸਿਨੇਮਾ ਹਾਲ ਮਾਲਕਾਂ ਨੂੰ ਆ ਰਹੇ ਫੋਨ, ‘ਫ਼ਿਲਮ ‘ਦਿ ਕੇਰਲ ਸਟੋਰੀ’ ਨਾ ਦਿਖਾਓ’

ਹਾਈ ਕੋਰਟ ਨੇ ਸੀ. ਬੀ. ਆਈ. ਨੂੰ 22 ਮਈ ਤੱਕ ਵਾਨਖੇੜੇ ਦੇ ਵਿਰੁੱਧ ਕੋਈ ਵੀ ਸਜ਼ਾਯੋਗ ਕਾਰਵਾਈ ਨਾ ਕਰਨ ਦਾ ਹੁਕਮ ਦਿੱਤਾ। 22 ਮਈ ਨੂੰ ਮਾਮਲੇ ’ਤੇ ਅਗਲੀ ਸੁਣਵਾਈ ਹੋਵੇਗੀ।

ਅਦਾਲਤ ਦੇ ਹੁਕਮ ਤੋਂ ਬਾਅਦ ਵਾਨਖੇੜੇ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ, ਸੀ. ਬੀ. ਆਈ. ਤੇ ਕੇਂਦਰ ਸਰਕਾਰ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਮੈਂ ਸਹੀ ਸਮੇਂ ’ਤੇ ਕੁਝ ਗੱਲਾਂ ਦਾ ਖ਼ੁਲਾਸਾ ਕਰਾਂਗਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News