ਮੈਰੂਨ ਡਰੈੱਸ ’ਚ ਤੁਰਕੀ ਤੋਂ ਮੌਨੀ ਰਾਏ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Monday, Jun 06, 2022 - 11:12 AM (IST)

ਮੈਰੂਨ ਡਰੈੱਸ ’ਚ ਤੁਰਕੀ ਤੋਂ ਮੌਨੀ ਰਾਏ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਮੁੰਬਈ: ਅਦਾਕਾਰਾ ਮੌਨੀ ਰਾਏ ਨੂੰ ਅਦਾਕਾਰੀ ਨਾਲ ਘੁੰਮਣ ਦਾ ਵੀ ਕਾਫੀ ਸ਼ੌਕ ਹੈ। ਅਦਾਕਾਰਾ ਨੂੰ ਜ਼ਿਆਦਾ ਤਰ ਮਸਤੀ ਕਰਦੇ ਦੇਖਿਆ ਜਾਂਦਾ ਹੈ। ਇੰਨੀ ਦਿਨੀਂ ਅਦਾਕਾਰਾ ਪਤੀ ਸੂਰਜ ਨਾਬੀਆਰ ਅਤੇ ਦੋਸਤਾਂ ਨਾਲ ਛੁੱਟੀਆਂ ਮਨਾ ਰਹੀ ਹੈ। ਇਸ ਦੇ ਨਾਲ ਅਦਾਕਾਰਾ ਸੋਸ਼ਲ ਮੀਡੀਆ ’ਤੇ ਵੀ ਐਕਟਿਵ ਰਹਿੰਦੀ ਹੈ। 

PunjabKesari

ਇਹ ਵੀ ਪੜ੍ਹੋ: ਵੱਡੀ ਖਬਰ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ (ਵੀਡੀਓ)

ਮੌਨੀ ਰਾਏ ਲਗਾਤਾਰ ਵੇਕੇਸ਼ਨ ਦੀਆਂ ਤਸਵੀਰਾਂ ਅਤੇ ਵੀਡੀਓ ਸਾਂਝੀ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੀ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ। ਅਦਾਕਾਰਾ ਦੇ ਲੁੱਕ ਦੀ ਗੱਲ ਕਰੀਏ ਤਾਂ  ਮੌਨੀ ਮੈਰੂਨ ਡਰੈੱਸ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਬਲੈਕ ਸ਼ੂਜ਼ ਪਾਏ ਹੋਏ ਹਨ।

PunjabKesari

ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।ਇਸ ਲੁੱਕ ’ਚ ਮੌਨੀ ਬੇਹੱਦ ਖੂਬਸੂਰਤ ਲੱਗ ਰਹੀ ਹੈ। ਅਦਾਕਾਰਾ ਦੇ ਪਿੱਛੇ ਸਮੁੰਦਰ ਦਾ ਨਜ਼ਾਰਾ ਦੇਖਣ ਵਾਲਾ ਹੈ। ਮੌਨੀ ਦੀ ਇਹ ਤਸਵੀਰਾਂ ’ਤੇ ਪ੍ਰਸ਼ੰਸਕ ਫਿੱਦਾ ਹੋ ਗਏ ਹਨ। ਪ੍ਰਸ਼ੰਸਕ ਇੰਨਾ ਤਸਵੀਰਾਂ ਨੂੰ ਪਸੰਦ ਕਰ ਰਹੇ ਹਨ।

ਇਹ ਵੀ ਪੜ੍ਹੋ: ਇੰਡਸਟਰੀ 'ਚੋਂ ਲਗਾਤਾਰ ਕੋਰੋਨਾ ਦਾ ਸ਼ਿਕਾਰ ਹੋ ਰਹੇ ਸਿਤਾਰਿਆਂ 'ਚ ਸ਼ਾਹਰੁਖ ਦੀ ਰਿਪੋਰਟ ਵੀ ਆਈ ਪੋਜ਼ੀਟਿਵ

PunjabKesari
ਮੌਨੀ ਦੇ ਕੰਮ ਦੀ ਗੱਲ ਕਰੀਏ ਤਾਂ ਮੌਨੀ ‘ਉਹ 'ਡਾਂਸ ਇੰਡੀਆ ਡਾਂਸ ਲਿਟਲ ਮਾਸਟਰਜ਼ 5’ ਨੂੰ ਜੱਜ ਕਰਦੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਅਦਾਕਾਰਾ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ। ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਸਿੰਘ ਅਤੇ ਆਲੀਆ ਭੱਟ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।


author

Harnek Seechewal

Content Editor

Related News