ਜਨਮ ਦਿਨ ਮੌਕੇ ਸਿੱਧੂ ਮੂਸੇਵਾਲਾ ਨੂੰ ਹਰ ਕੋਈ ਕਰ ਰਿਹੈ ਯਾਦ, 12 ਸਾਲਾ ਬੱਚੀ ਨੇ ਬਣਾਈ ਖੂਬਸੂਰਤ ਤਸਵੀਰ

Saturday, Jun 11, 2022 - 01:28 PM (IST)

ਜਨਮ ਦਿਨ ਮੌਕੇ ਸਿੱਧੂ ਮੂਸੇਵਾਲਾ ਨੂੰ ਹਰ ਕੋਈ ਕਰ ਰਿਹੈ ਯਾਦ, 12 ਸਾਲਾ ਬੱਚੀ ਨੇ ਬਣਾਈ ਖੂਬਸੂਰਤ ਤਸਵੀਰ

ਬਾਲੀਵੁੱਡ ਡੈਸਕ: ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਾਲੇ ਨਹੀਂ ਹੈ। ਬੀਤੀ 29 ਮਈ ਨੂੰ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਯਾਨੀ 11 ਜੂਨ ਨੂੰ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਸਿੱਧੂ ਦੇ ਇਸ ਖ਼ਾਸ ਦਿਨ ਨੂੰ ਯਾਦ ਕਰਦਿਆਂ ਕਲਾਕਾਰ ਭਾਵੁਕ ਹੋ ਰਹੇ ਹਨ। ਮਸ਼ਹੂਰ ਪੰਜਾਬੀ ਕਲਾਕਾਰਾਂ ਨੇ ਸਿੱਧੂ ਮੂਸੇਵਾਲਾ ਨੂੰ ਜਨਮਦਿਨ ’ਤੇ ਯਾਦ ਕੀਤਾ ਹੈ ਤੇ ਆਪਣੇ ਦਿਲ ਦੇ ਜਜ਼ਬਾਤ ਚਾਹੁਣ ਵਾਲਿਆਂ ਨਾਲ ਸਾਂਝੇ ਕੀਤੇ ਹਨ। ਇਸ ਭਾਵੁਕ ਮੌਕੇ ’ਤੇ ਸਿੱਧੂ ਨੂੰ ਹਰ ਕੋਈ ਯਾਦ ਕਰ ਰਿਹਾ ਹੈ ।

ਇਹ ਵੀ ਪੜ੍ਹੋ : ਧਮਕੀ ਭਰੀ ਚਿੱਠੀ ਹੀ ਨਹੀਂ, ਸਲਮਾਨ ਖ਼ਾਨ ਨੂੰ ਮਾਰਨ ਲਈ ਭੇਜਿਆ ਸੀ ਸ਼ਾਰਪ ਸ਼ੂਟਰ

ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ ਸਿਰਫ਼ ਗਾਇਕਾਂ ਵੱਲੋਂ ਹੀ ਨਹੀਂ ਸਗੋਂ ਆਮ ਲੋਕਾਂ ਵੱਲੋਂ ਵੀ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਹਾਲ ਹੀ ’ਚ ਇਕ ਵੀਡੀਓ ਸਾਹਮਣੇ ਆਈ ਹੈ ਜਿਸ ’ਚ ਇਕ ਛੋਟੀ ਬੱਚੀ ਨੇ ਗਾਇਕ ਸਿੱਧੂ ਮੂਸੇਵਾਲਾ ਨੂੰ ਆਪਣੇ ਅੰਦਾਜ਼ ’ਚ ਸ਼ਰਧਾਂਜਲੀ ਦਿੱਤੀ ਹੈ। ਜੋ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ।

PunjabKesari

ਇਸ ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਕਿ ਬੱਚੀ ਉੱਮਰ ਲਗਭਗ 12 ਸਾਲ ਹੈ ਜਿਸ ਦਾ ਨਾਂ ‘ਸਾਰਾ’ ਹੈ ਜੋ ਕਿ ਸਿੱਧੂ ਮੂਸੇਵਾਲਾ ਦੀ ਤਸਵੀਰ ਬਣਾ ਰਹੀ ਹੈ। ਸਾਰਾ ਗੇਂਦੇ ਦੇ ਫ਼ੁੱਲਾਂ ਨਾਲ ਅਤੇ ਮਲਾਈ ਦੀ ਵਰਤੋਂ ਕਰਕੇ ਸਿੱਧੂ ਮੂਸੇਵਾਲਾ ਦੀ ਤਸਵੀਰ ਬਣਾ ਰਹੀ ਹੈ। ਇਸ ਤਸਵੀਰ ਨੂੰ ਬਣਾਉਣ ਲਈ ਬੱਚੀ ਨੂੰ 3 ਘੰਟੇ ਦਾ ਸਮਾਂ ਲੱਗਾ ਹੈ। ਇਸ ਤੋਂ ਪਹਿਲਾਂ ਵੀ ਬੱਚੀ ਨੇ ਕਈ ਆਰਟ ਐੱਡ ਕਰਾਫ਼ ਕੀਤੇ ਹਨ। 

PunjabKesari

ਇਹ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਨੂੰ ਜਨਮਦਿਨ ’ਤੇ ਯਾਦ ਕਰ ਭਾਵੁਕ ਹੋਏ ਇਹ ਸਿਤਾਰੇ, ਇੰਝ ਬਿਆਨ ਕੀਤੇ ਦਿਲ ਦੇ ਜਜ਼ਬਾਤ

ਸਿੱਧੂ ਦੀ ਬਣਾਈ ਤਸਵੀਰ ਬਾਰੇ ਸਾਰਾ ਦੱਸਦਿਆਂ ਕਿਹਾ ਕਿ ਨਮਸਕਾਰ, ਮੈਂ ਸਾਰਾ ਹਾਂ ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ 11 ਜੂਨ ਨੂੰ ਸਿੱਧੂ ਭਾਅ ਜੀ ਦਾ ਜਨਮਦਿਨ ਹੁੰਦਾ ਹੈ ਅਤੇ ਮੈਂ ਉਨ੍ਹਾਂ ਦੇ ਜਨਮਦਿਨ ਦਿਨ ਦੇ ਮੌਕੇ ’ਤੇ ਇਕ ਤਸਵੀਰ ਤਿਆਰ ਕੀਤੀ ਹੈ ਜੋ ਕਿ ਫ਼ੁੱਲਾਂ ਨਾਲ ਬਣੀ ਹੋਈ ਹੈ। ਇਸ ਦੇ ਰਾਹੀ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੀ ਹਾਂ। ਧੰਨਵਾਦ।’


author

Anuradha

Content Editor

Related News