ਬੀ ਪਰਾਕ ਦੇ ਪੁੱਤਰ ਅਦਾਬ ਦੇ ਪਹਿਲੇ ਜਨਮਦਿਨ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

2021-07-18T17:16:14.237

ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਮਿਊਜ਼ਿਕ ਡਾਇਰੈਕਟਰ ਬੀ ਪਰਾਕ ਜੋ ਕਿ ਪਿਛਲੇ ਸਾਲ ਪਿਤਾ ਬਣੇ ਸਨ। ਉਨ੍ਹਾਂ ਦੀ ਪਤਨੀ ਮੀਰਾ ਨੇ ਪੁੱਤਰ ਨੂੰ ਜਨਮ ਦਿੱਤਾ ਸੀ। ਬੀ ਪਰਾਕ ਅਤੇ ਮੀਰਾ ਨੇ ਆਪਣੇ ਪੁੱਤ ਦਾ ਨਾਮ ਅਦਾਬ ਬੱਚਨ ਰੱਖਿਆ। ਉਨ੍ਹਾਂ ਦਾ ਪੁੱਤਰ 16 ਜੁਲਾਈ ਨੂੰ ਇੱਕ ਸਾਲ ਦਾ ਹੋ ਗਿਆ ਹੈ।

PunjabKesari
ਬੀ ਪਰਾਕ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਪੁੱਤ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਸ ਖ਼ਾਸ ਮੌਕੇ ’ਤੇ ਬੀ ਪਰਾਕ ਨੇ ਬੇਹੱਦ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ’ਚ ਬੀ ਪਰਾਕ ਦਾ ਲਾਡਲਾ ਅਦਾਬ ਬੱਚਨ ਬੇਹੱਦ ਕਿਊਟ ਨਜ਼ਰ ਆ ਰਿਹਾ ਹੈ।

PunjabKesariਅਦਾਬ ਦੀਆਂ ਤਿੰਨ ਤਸਵੀਰਾਂ ਬੀ ਪਰਾਕ ਨੇ ਸਾਂਝੀਆਂ ਕੀਤੀਆਂ ਹਨ ਅਤੇ ਤਸਵੀਰਾਂ ਨਾਲ ਇਕ ਦਿਲ ਨੂੰ ਛੂਹ ਜਾਣ ਵਾਲੀ ਕੈਪਸ਼ਨ ਵੀ ਲਿਖੀ ਹੈ। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ।

PunjabKesari
ਉੱਧਰ ਬੀ ਪਰਾਕ ਨੇ ਆਪਣੇ ਬੇਟੇ ਦੇ ਨਾਮ 'ਤੇ ਬਣਾਏ ਇੰਸਟਾਗ੍ਰਾਮ ਪੇਜ਼ ਉੱਤੇ ਅਦਾਬ ਦੇ ਪਹਿਲੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਸੋਸ਼ਲ ਮੀਡੀਆ ਉੱਤੇ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।

PunjabKesariਜੇ ਗੱਲ ਕਰੀਏ ਬੀ ਪਰਾਕ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਆਪਣੇ ਨਵੇਂ ਗੀਤ ‘ਫਿਲਹਾਲ-2’ ਕਰਕੇ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  

PunjabKesari

 
 
 
 
 
 
 
 
 
 
 
 
 
 
 

A post shared by Adabb Bachan (@adabbbachan)

 


Aarti dhillon

Content Editor Aarti dhillon