ਬੀ ਪਰਾਕ ਦੇ ਪੁੱਤਰ ਅਦਾਬ ਦੇ ਪਹਿਲੇ ਜਨਮਦਿਨ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

07/18/2021 5:16:14 PM

ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਮਿਊਜ਼ਿਕ ਡਾਇਰੈਕਟਰ ਬੀ ਪਰਾਕ ਜੋ ਕਿ ਪਿਛਲੇ ਸਾਲ ਪਿਤਾ ਬਣੇ ਸਨ। ਉਨ੍ਹਾਂ ਦੀ ਪਤਨੀ ਮੀਰਾ ਨੇ ਪੁੱਤਰ ਨੂੰ ਜਨਮ ਦਿੱਤਾ ਸੀ। ਬੀ ਪਰਾਕ ਅਤੇ ਮੀਰਾ ਨੇ ਆਪਣੇ ਪੁੱਤ ਦਾ ਨਾਮ ਅਦਾਬ ਬੱਚਨ ਰੱਖਿਆ। ਉਨ੍ਹਾਂ ਦਾ ਪੁੱਤਰ 16 ਜੁਲਾਈ ਨੂੰ ਇੱਕ ਸਾਲ ਦਾ ਹੋ ਗਿਆ ਹੈ।


ਬੀ ਪਰਾਕ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਪੁੱਤ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਸ ਖ਼ਾਸ ਮੌਕੇ ’ਤੇ ਬੀ ਪਰਾਕ ਨੇ ਬੇਹੱਦ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ’ਚ ਬੀ ਪਰਾਕ ਦਾ ਲਾਡਲਾ ਅਦਾਬ ਬੱਚਨ ਬੇਹੱਦ ਕਿਊਟ ਨਜ਼ਰ ਆ ਰਿਹਾ ਹੈ।

ਅਦਾਬ ਦੀਆਂ ਤਿੰਨ ਤਸਵੀਰਾਂ ਬੀ ਪਰਾਕ ਨੇ ਸਾਂਝੀਆਂ ਕੀਤੀਆਂ ਹਨ ਅਤੇ ਤਸਵੀਰਾਂ ਨਾਲ ਇਕ ਦਿਲ ਨੂੰ ਛੂਹ ਜਾਣ ਵਾਲੀ ਕੈਪਸ਼ਨ ਵੀ ਲਿਖੀ ਹੈ। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ।


ਉੱਧਰ ਬੀ ਪਰਾਕ ਨੇ ਆਪਣੇ ਬੇਟੇ ਦੇ ਨਾਮ 'ਤੇ ਬਣਾਏ ਇੰਸਟਾਗ੍ਰਾਮ ਪੇਜ਼ ਉੱਤੇ ਅਦਾਬ ਦੇ ਪਹਿਲੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਸੋਸ਼ਲ ਮੀਡੀਆ ਉੱਤੇ ਇਹ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।

ਜੇ ਗੱਲ ਕਰੀਏ ਬੀ ਪਰਾਕ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਆਪਣੇ ਨਵੇਂ ਗੀਤ ‘ਫਿਲਹਾਲ-2’ ਕਰਕੇ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  

 
 
 
 
View this post on Instagram
 
 
 
 
 
 
 
 
 
 
 

A post shared by Adabb Bachan (@adabbbachan)

 

Aarti dhillon

This news is Content Editor Aarti dhillon