ਦੀਵਾਲੀ ਸੈਲੀਬ੍ਰੇਟ ਕਰਦੇ ਹੋਏ ਮੌਨੀ ਰਾਏ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

11/05/2021 11:29:51 AM

ਮੁੰਬਈ- 4 ਨਵੰਬਰ ਦੀਵਾਲੀ ਦਾ ਤਿਉਹਾਰ ਪੂਰੇ ਦੇਸ਼ 'ਚ ਧੂਮਧਾਮ ਨਾਲ ਮਨਾਇਆ ਗਿਆ। ਆਮ ਲੋਕਾਂ ਦੇ ਨਾਲ-ਨਾਲ ਸਿਤਾਰਿਆਂ ਨੇ ਵੀ ਇਸ ਨੂੰ ਪਰਿਵਾਰ ਅਤੇ ਦੋਸਤਾਂ ਦੇ ਨਾਲ ਸੈਲੀਬ੍ਰੇਟ ਕੀਤਾ। ਅਦਾਕਾਰਾ ਮੌਨੀ ਰਾਏ ਵੀ ਇਸ 'ਚ ਪਿੱਛੇ ਨਹੀਂ ਰਹੀ। ਅਦਾਕਾਰਾ ਨੇ ਵੀ ਆਪਣੇ ਘਰ 'ਚ ਦੀਵਾਲੀ ਮਨਾਈ ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤੀਆਂ ਹਨ। 


ਤਸਵੀਰਾਂ 'ਚ ਮੌਨੀ ਮੈਰੂਨ ਸਾੜੀ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਗੋਲਡਨ ਜਿਊਲਰੀ ਪਹਿਨੀ ਹੋਈ ਹੈ। ਮਿਨੀਮਲ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਬਹੁਤ ਖੂਬਸੂਰਤ ਲੱਗ ਰਹੀ ਹੈ।


ਮੌਨੀ ਹੱਥ 'ਚ ਦੀਵਾ ਲੈ ਕੇ ਕੈਮਰੇ ਦੇ ਸਾਹਮਣੇ ਪੋਜ਼ ਦੇ ਰਹੀ ਹੈ। ਅਦਾਕਾਰਾ ਦੇ ਚਿਹਰੇ ਦੀ ਮੁਸਕਰਾਹਟ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ।


ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਲੁਟਾ ਰਹੇ ਹਨ।

 
ਕੰਮ ਦੀ ਗੱਲ ਕਰੀਏ ਤਾਂ ਮੌਨੀ ਬੇਹੱਦ ਜਲਦ ਫਿਲਮ 'ਬ੍ਰਹਮਾਸਤਰ' 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਅਦਾਕਾਰਾ ਦੇ ਨਾਲ ਰਣਵੀਰ ਕਪੂਰ, ਆਲੀਆ ਭੱਟ ਅਤੇ ਅਮਿਤਾਭ ਬੱਚਨ ਨਜ਼ਰ ਆਉਣਗੇ।

Aarti dhillon

This news is Content Editor Aarti dhillon