ਰੁਬੀਨਾ ਬਾਜਵਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

Tuesday, Jul 13, 2021 - 12:48 PM (IST)

ਰੁਬੀਨਾ ਬਾਜਵਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

ਚੰਡੀਗੜ੍ਹ (ਬਿਊਰੋ)- ਅਦਾਕਾਰਾ ਰੁਬੀਨਾ ਬਾਜਵਾ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਹ ਬਹੁਤ ਹੀ ਕਿਊਟ ਦਿਖਾਈ ਦੇ ਰਹੀ ਹੈ। ਇਸ ਤਸਵੀਰ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਰੁਬੀਨਾ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ। ਆਪਣੀ ਭੈਣ ਨੀਰੂ ਬਾਜਵਾ ਵਾਂਗ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਹਰੀਸ਼ ਵਰਮਾ ਦੇ ਨਾਲ ਉਸ ਦੀ ਫ਼ਿਲਮ ‘ਮੁੰਡਾ ਹੀ ਚਾਹੀਦਾ’ ‘ਚ ਉਸ ਦੀ ਅਦਾਕਾਰੀ ਨੂੰ ਕਾਫ਼ੀ ਪਸੰਦ ਕੀਤਾ ਗਿਆ ਹੈ।

PunjabKesari
ਇਸ ਤੋਂ ਇਲਾਵਾ ਉਨ੍ਹਾਂ ਨੇ ਅਮਰਿੰਦਰ ਗਿੱਲ ਦੇ ਨਾਲ ਫ਼ਿਲਮ ‘ਲਾਈਏ ਜੇ ਯਾਰੀਆਂ’ ‘ਚ ਵੀ ਨਜ਼ਰ ਆ ਚੁੱਕੀ ਹੈ। ਉਹ ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਪ੍ਰਸ਼ੰਸਕਾਂ ਦੇ ਨਾਲ ਜਾਣਕਾਰੀ ਸਾਂਝੀ ਕਰਦੀ ਹੈ ।

PunjabKesari


author

Aarti dhillon

Content Editor

Related News