ਪਿਆਰੀ ਬੱਚੀ ਦੀ ਲੁੱਕ ’ਚ ਸੁਨੰਦਾ ਸ਼ਰਮਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਪ੍ਰਸ਼ੰਸਕਾਂ ਵੱਲੋਂ ਕੀਤੀਆਂ ਜਾ ਰਹੀਆਂ ਨੇ ਪਸੰਦ

5/3/2021 3:16:54 PM

ਜਲੰਧਰ: ਪੰਜਾਬੀ ਅਦਾਕਾਰਾ ਸੁਨੰਦਾ ਸ਼ਰਮਾ ਆਏ ਦਿਨੀਂ ਆਪਣੇ ਇੰਸਟਾਗ੍ਰਾਮ ’ਤੇ ਖ਼ੂਬਸੂਰਤ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ ਜੋ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਖ਼ੂਬ ਪਸੰਦ ਕੀਤੀਆਂ ਜਾਂਦੀਆਂ ਹਨ। 

PunjabKesari
ਸੁਨੰਦਾ ਨੇ ਹਾਲ ਹੀ ’ਚ ਇੰਸਟਾ ’ਤੇ ਬਹੁਤ ਹੀ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ’ਚ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਦੋ ਗੁੱਤਾਂ ਕੀਤੀਆਂ ਹਨ ਅਤੇ ਹੱਥ ’ਚ ਡਾਗੀ ਫੜਿਆ ਹੋਇਆ ਜਿਸ ਨੂੰ ਉਹ ਪਿਆਰ ਕਰ ਰਹੀ ਹੈ। ਉਸ ਨੇ ਤਸਵੀਰ ’ਚ ਲਾਈਟ ਯੈਲੋ ਰੰਗ ਦਾ ਸੂਟ ਪਹਿਣਿਆ ਹੋਇਆ ਜਿਸ ’ਚ ਉਹ ਬਹੁਤ ਪਿਆਰੀ ਲੱਗ ਰਹੀ ਹੈ।

PunjabKesari
ਦੱਸਣਯੋਗ ਕਿ ਸੁਨੰਦਾ ਸ਼ਰਮਾ ਨੇ ਪੰਜਾਬੀ ਇੰਡਸਟਰੀ ਨੂੰ ਬਹੁਤ ਹੀ ਹਿੱਟ ਗਾਣੇ ਦਿੱਤੇ ਹਨ ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਚੰਗੀ ਪ੍ਰਤੀਕਿਰਿਆ ਮਿਲੀ ਹੈ। 

PunjabKesari

ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਬੀ ਪਰਾਕ ਦਾ ਹਾਲ ਹੀ ’ਚ ‘ਬਾਰਿਸ਼ ਕੀ ਜਾਏ’ ਗੀਤ ਰਿਲੀਜ਼ ਹੋਇਆ ਸੀ। ਜਿਸ ’ਚ ਸੁਨੰਦਾ ਸ਼ਰਮਾ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਨਾਲ ਨਜ਼ਰ ਆਈ ਸੀ। ਇਸ ਗਾਣੇ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

PunjabKesari

PunjabKesari


Aarti dhillon

Content Editor Aarti dhillon