ਧੀ ਸਮੀਸ਼ਾ ਨਾਲ ਸ਼ਿਲਪਾ ਸ਼ੈੱਟੀ ਨੇ ਸਾਂਝੀ ਕੀਤੀ ਖੂਬਸੂਰਤ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਪਸੰਦ

Tuesday, Sep 28, 2021 - 02:51 PM (IST)

ਧੀ ਸਮੀਸ਼ਾ ਨਾਲ ਸ਼ਿਲਪਾ ਸ਼ੈੱਟੀ ਨੇ ਸਾਂਝੀ ਕੀਤੀ ਖੂਬਸੂਰਤ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਪਸੰਦ

ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੀ ਧੀ ਦੇ ਨਾਲ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਉਹ ਆਪਣੀ ਧੀ ਦੇ ਨਾਲ ਨਜ਼ਰ ਆ ਰਹੀ ਹੈ। ਦੋਵੇਂ ਮਾਵਾਂ ਧੀਆਂ ਇੱਕੋ ਹੀ ਡਰੈੱਸ ‘ਚ ਨਜ਼ਰ ਆ ਰਹੀਆਂ ਹਨ ਅਤੇ ਸਮੀਸ਼ਾ ਵੀ ਬਹੁਤ ਕਿਊਟ ਲੱਗ ਰਹੀ ਹੈ। ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।


ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸ਼ਿਲਪਾ ਸ਼ੈੱਟੀ ਨੇ ਇੱਕ ਵੀਡੀਓ ਸਾਂਝੀ ਕੀਤੀ ਸੀ। ਜਿਸ ‘ਚ ਉਸ ਦੇ ਦੋਵੇਂ ਬੱਚੇ ਯੋਗਾ ਕਰਦੇ ਹੋਏ ਦਿਖਾਈ ਦੇ ਰਹੇ ਸਨ। ਇਸ ਵੀਡੀਓ ‘ਚ ਅਦਾਕਾਰਾ ਦੀ ਛੋਟੀ ਜਿਹੀ ਧੀ ਵੀ ਯੋਗ ਕਰਦੀ ਹੋਈ ਦਿਖਾਈ ਦੇ ਰਹੀ ਹੈ।


ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ‘ਬੱਚੇ ਗਿੱਲੀ ਮਿੱਟੀ ਵਰਗੇ ਹੁੰਦੇ ਹਨ। ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਛੇਤੀ ਢਾਲਣਾ ਚਾਹੀਦਾ ਹੈ, ਸੰਤੁਲਿਤ ਖੁਰਾਕ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਦਿਮਾਗ ਅਤੇ ਆਤਮਾ ‘ਤੇ ਕੰਟਰੋਲ ਹਾਸਲ ਕਰਨ ਦੀ ਆਦਤ ਪੈਦਾ ਕਰਨਾ ਬਹੁਤ ਮਹੱਤਵਪੂਰਨ ਹੈ। ਮੈਂ ਇਹ ਵਿਆਨ ਦੇ ਨਾਲ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹੁਣ ਉਹ ਆਪਣੀ ਛੋਟੀ ਭੈਣ ਸਮੀਸ਼ਾ ਨੂੰ ਸਿਖਾ ਰਿਹਾ ਹੈ’। ਦੋਵਾਂ ਭੈਣ ਭਰਾਵਾਂ ਦੀ ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ। 


author

Aarti dhillon

Content Editor

Related News