ਗੋਲੀਬਾਰੀ ਤੋਂ ਪਹਿਲਾਂ ਸਲਮਾਨ ਦੇ ਘਰ ਬਾਹਰ 3 ਵਾਰ ਹੋਈ ਸੀ ‘ਰੇਕੀ’, ਦੋਸ਼ੀ ਜਲੰਧਰ ਤੋਂ ਕਿਵੇਂ ਪਹੁੰਚਿਆ ਮੁੰਬਈ?

Wednesday, Apr 17, 2024 - 10:55 AM (IST)

ਮੁੰਬਈ (ਬਿਊਰੋ) - ਜਾਂਚ ’ਚ ਸਾਹਮਣੇ ਆਇਆ ਹੈ ਕਿ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ 14 ਅਪ੍ਰੈਲ ਨੂੰ ਗੋਲੀਬਾਰੀ ਤੋਂ ਪਹਿਲਾਂ ਅਭਿਨੇਤਾ ਦੇ ਘਰ ਦੀ ਤਿੰਨ ਵਾਰ ਰੇਕੀ ਕੀਤੀ ਸੀ। ਪਤਾ ਲੱਗਿਆ ਹੈ ਕਿ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੇ ਪੈਸਿਆਂ ਲਈ ਗੋਲੀਆਂ ਚਲਾਈਆਂ ਸਨ। ਗੁਜਰਾਤ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੁਪਤਾ ਅਤੇ ਪਾਲ ਨੂੰ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਵੱਲੋਂ ਇਹ ਕੰਮ ਸੌਂਪਿਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ -  ...ਤਾਂ ਇਨ੍ਹਾਂ ਕਾਰਨਾਂ ਕਰਕੇ ਚਲਾਈਆਂ ਗਈਆਂ ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਆਂ! ਜਾਣ ਲੱਗੇਗਾ ਝਟਕਾ

ਦੋਸ਼ੀ ਸਾਗਰ ਦੇ ਪਿਤਾ ਨੇ ਕਿਹਾ-ਉਹ ਜਲੰਧਰ ’ਚ ਕੰਮ ਕਰ ਰਿਹਾ ਸੀ, ਮੁੰਬਈ ਕਿਵੇਂ ਪਹੁੰਚ ਗਿਆ
ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲੇ ਦੇ ਗੋਨਾਹਾ ਥਾਣਾ ਖੇਤਰ ਦੇ ਮਹਸੀ ਪਿੰਡ ਦੇ ਨਿਵਾਸੀ ਅਤੇ ਮੁੰਬਈ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਗਰ ਪਾਲ ਦੇ ਪਿਤਾ ਜੋਗਿੰਦਰ ਸ਼ਾਹ ਨੇ ਮੰਗਲਵਾਰ ਨੂੰ ਦੱਸਿਆ ਕਿ ਜਦੋਂ ਉਸ ਨੂੰ ਸਲਮਾਨ ਖ਼ਾਨ ਦੇ ਘਰ ’ਤੇ ਹੋਈ ਗੋਲੀਬਾਰੀ 'ਚ ਆਪਣੇ ਪੁੱਤਰ ਦੇ ਸ਼ਾਮਲ ਹੋਣ ਬਾਰੇ ਪਤਾ ਲੱਗਿਆ ਤਾਂ ਉਹ ਹੈਰਾਨ ਰਹਿ ਗਿਆ। ਇਸ ਮਾਮਲੇ 'ਚ ਸਾਗਰ ਦੀ ਸ਼ਮੂਲੀਅਤ ਬਾਰੇ ਮੈਨੂੰ ਸੋਸ਼ਲ ਮੀਡੀਆ ਰਾਹੀਂ ਹੀ ਪਤਾ ਲੱਗਿਆ। ਸਾਨੂੰ ਨਹੀਂ ਪਤਾ ਕਿ ਇਹ ਕਿਵੇਂ ਹੋਇਆ। ਉਹ ਪਹਿਲਾਂ ਕਦੇ ਕਿਸੇ ਅਪਰਾਧ 'ਚ ਸ਼ਾਮਲ ਨਹੀਂ ਸੀ। ਉਹ ਜਲੰਧਰ ’ਚ ਕੰਮ ਕਰਦਾ ਸੀ। ਮੈਨੂੰ ਨਹੀਂ ਪਤਾ ਕਿ ਉਹ ਮੁੰਬਈ ਕਿਵੇਂ ਪਹੁੰਚਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News