ਬੱਬੂ ਮਾਨ ਦੀ ਤਸਵੀਰ ਤੇ ਨਾਂ ਦੀ ਗ਼ਲਤ ਵਰਤੋਂ ਕਰਨ ਵਾਲੇ ਸਾਵਧਾਨ! ਹੋਵੇਗੀ ਸਖ਼ਤ ਕਾਰਵਾਈ
04/03/2023 3:48:40 PM

ਚੰਡੀਗੜ੍ਹ (ਬਿਊਰੋ)– ਬੱਬੂ ਮਾਨ ਨੇ ਸੋਸ਼ਲ ਮੀਡੀਆ ’ਤੇ ਆਪਣੇ ਚਾਹੁਣ ਵਾਲਿਆਂ ਲਈ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਸਿੱਧੇ ਤੌਰ ’ਤੇ ਉਨ੍ਹਾਂ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ, ਜੋ ਬੱਬੂ ਮਾਨ ਦੀ ਤਸਵੀਰ ਜਾਂ ਨਾਂ ਜੋੜ ਕੇ ਕਿਸੇ ਦੂਜੇ ਨੂੰ ਮੰਦਾ ਬੋਲਦੇ ਹਨ।
ਇਹ ਖ਼ਬਰ ਵੀ ਪੜ੍ਹੋ : ਡਾਂਸ ਕਰਦਿਆਂ ਵਰੁਣ ਧਵਨ ਨੇ ਹਾਲੀਵੁੱਡ ਸੁਪਰਮਾਡਲ Gigi Hadid ਨੂੰ ਗੋਦ ’ਚ ਚੁੱਕਿਆ, ਭੜਕ ਉਠੇ ਲੋਕ
ਬੱਬੂ ਮਾਨ ਨੇ ਸੋਸ਼ਲ ਮੀਡੀਆ ’ਤੇ ਇਸ ਪੋਸਟ ਨੂੰ ਸਾਂਝਾ ਕਰਦਿਆਂ ਲਿਖਿਆ, ‘‘ਸਤਿ ਸ੍ਰੀ ਅਕਾਲ ਜੀ, ਸਨਿਮਰ ਬੇਨਤੀ ਹੈ ਕਿ ਮੇਰੀ ਫੋਟੋ ਲਗਾ ਕੇ ਜਾਂ ਮੇਰਾ ਨਾਂ ਜੋੜ ਕੇ ਕੋਈ ਵੀ ਸੱਜਣ ਜਾਂ ਕੋਈ ਵੀ ਚੈਨਲ ਆਪਣੇ ਕੋਲੋਂ ਖ਼ਬਰ ਬਣਾ ਕੇ ਕਿਸੇ ਵੀਰ ਭੈਣ ਨੂੰ ਕਿਸੇ ਤਰ੍ਹਾਂ ਦਾ ਕੋਈ ਵੀ ਮੰਦਾ ਸ਼ਬਦ ਨਾ ਬੋਲੇ। ਇਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।’’
ਦੱਸ ਦੇਈਏ ਕਿ ਬੱਬੂ ਮਾਨ ਦਾ ਹਾਲ ਹੀ ’ਚ ‘ਚੰਡੀਗੜ੍ਹ ਦੀ ਪਤਝੜ’ ਗੀਤ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਬੱਬੂ ਮਾਨ ਨੇ ਆਪਣੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਹੈ, ਜਿਸ ਨੂੰ ਹੁਣ ਤਕ 7 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।