‘ਆਜਾ ਮੈਕਸੀਕੋ ਚੱਲੀਏ’ ਫ਼ਿਲਮ ਦਾ ਗੀਤ ‘ਭਲੀ ਕਰੇ ਕਰਤਾਰ’ ਰਿਲੀਜ਼ (ਵੀਡੀਓ)

02/23/2022 10:27:20 AM

ਜਲੰਧਰ (ਬਿਊਰੋ)– ‘ਆਜਾ ਮੈਕਸੀਕੋ ਚੱਲੀਏ’ ਫ਼ਿਲਮ ਦੀ ਰਿਲੀਜ਼ ਤੋਂ ਸਿਰਫ 3 ਦਿਨ ਪਹਿਲਾਂ ਰੂਹਾਨੀ ਗੀਤ ‘ਭਲੀ ਕਰੇ ਕਰਤਾਰ’ ਰਿਲੀਜ਼ ਹੋ ਗਿਆ ਹੈ। ਇਸ ਗੀਤ ’ਚ ਆਪਣੇ ਬੱਚੇ ਤੋਂ ਵਿਛੜਦੇ ਸਮੇਂ ਮਾਂ ਦੇ ਦਰਦ ਨੂੰ ਦਰਸਾਇਆ ਗਿਆ ਹੈ। ਜਦੋਂ ਕੋਈ ਘਰ-ਪਰਿਵਾਰ ਛੱਡ ਕੇ ਵਿਦੇਸ਼ ਜਾਂਦਾ ਹੈ ਤਾਂ ਪਤਾ ਨਹੀਂ ਹੁੰਦਾ ਜ਼ਿੰਦਗੀ ਅੱਗੇ ਕੀ ਰੰਗ ਲੈ ਕੇ ਆਵੇਗੀ। ਹਾਲਾਂਕਿ, ਉਹ ਸਭ ਕੁਝ ਰੱਬ ’ਤੇ ਛੱਡ ਦਿੰਦੇ ਹਨ, ਇਹ ਸੋਚਦੇ ਹੋਏ ਕਿ ਰੱਬ ਆਪ ਸਭ ਭਲਾ ਕਰੇਗਾ।

ਇਹ ਖ਼ਬਰ ਵੀ ਪੜ੍ਹੋ : ਅਫਸਾਨਾ ਖਾਨ ਦੇ ਵਿਆਹ ਦੀ ਰਿਸੈਪਸ਼ਨ 'ਚ ਇਨ੍ਹਾਂ ਸਿਆਸੀ ਆਗੂਆਂ ਨੇ ਕੀਤੀ ਸ਼ਿਰਕਤ, ਵੇਖੋ ਤਸਵੀਰਾਂ

ਦਿਲ ਨੂੰ ਛੂਹ ਲੈਣ ਵਾਲੇ ਇਸ ਗੀਤ ਨੂੰ ਲਿਖਿਆ, ਗਾਇਆ ਤੇ ਕੰਪੋਜ਼ ਖ਼ੁਦ ਬੀਰ ਸਿੰਘ ਨੇ ਕੀਤਾ ਹੈ ਤੇ ਸੰਗੀਤ ਭਾਈ ਮੰਨਾ ਸਿੰਘ ਵਲੋਂ ਦਿੱਤਾ ਗਿਆ ਹੈ। ਯੂਟਿਊਬ ’ਤੇ ਇਸ ਗੀਤ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਫ਼ਿਲਮ ਵਲੋਂ ਚੁੱਕਿਆ ਗਿਆ ਮੁੱਦਾ ਬੇਸ਼ੱਕ ਪਿਛਲੇ ਸਮੇਂ ’ਚ ਵੀ ਇਕ ਵੱਡਾ ਸਮਾਜਿਕ ਮੁੱਦਾ ਰਿਹਾ ਹੈ ਪਰ ਪੰਜਾਬੀ ਇੰਡਸਟਰੀ ’ਚ ਇਸ ਤੋਂ ਪਹਿਲਾਂ ਇਹ ਮੁੱਦਾ ਨਹੀਂ ਚੁੱਕਿਆ ਗਿਆ। ਫ਼ਿਲਮ ਪ੍ਰਵਾਸੀਆਂ ਦੀਆਂ ਕਈ ਦੁਖਦਾਈ ਕਹਾਣੀਆਂ ਦੇ ਨਾਲ-ਨਾਲ ਉਨ੍ਹਾਂ ਦੀਆਂ ਅਣਜਾਣ ਸੱਚਾਈਆਂ ਤੇ ਤੱਥਾਂ ਨੂੰ ਵੀ ਦਿਖਾਏਗੀ।

ਇਹ ਦਰਸ਼ਕਾਂ ਨੂੰ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੀ ਚੰਗੀ ਤਰ੍ਹਾਂ ਤਿਆਰ ਕੀਤੀ ਦੁਨੀਆ ਤੋਂ ਜਾਣੂ ਕਰਵਾਏਗੀ, ਜੋ ਯਕੀਨੀ ਤੌਰ ’ਤੇ ਦਰਸ਼ਕਾਂ ’ਤੇ ਫ਼ਿਲਮ ਦੀ ਹਾਂ-ਪੱਖੀ ਛਾਪ ਛੱਡੇਗੀ। ਫ਼ਿਲਮ ਦੇ ਰਿਲੀਜ਼ ਹੋਣ ਦੀ ਤਾਰੀਖ਼ ਜਿਵੇਂ-ਜਿਵੇਂ ਨੇੜੇ ਆ ਰਹੀ ਹੈ, ਦਰਸ਼ਕ ਇਸ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਰਾਕੇਸ਼ ਧਵਨ ਵਲੋਂ ਲਿਖੀ ਤੇ ਨਿਰਦੇਸ਼ਿਤ ਇਹ ਫ਼ਿਲਮ ਐਮੀ ਵਿਰਕ, ਗੁਰਪ੍ਰੀਤ ਸਿੰਘ ਪ੍ਰਿੰਸ ਤੇ ਦਲਜੀਤ ਸਿੰਘ ਥਿੰਦ ਵਲੋਂ ਨਿਰਮਿਤ ਹੈ। ਇਹ ਫ਼ਿਲਮ ਐਮੀ ਵਿਰਕ ਪ੍ਰੋਡਕਸ਼ਨ ਤੇ ਥਿੰਦ ਮੋਸ਼ਨ ਫ਼ਿਲਮਜ਼ ਵਲੋਂ 25 ਫਰਵਰੀ ਨੂੰ ਦੁਨੀਆ ਭਰ ’ਚ ਰਿਲੀਜ਼ ਹੋ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News