ਮਰਹੂਮ ਮੂਸੇਵਾਲਾ ਦੇ ਦੋਸਤ ਭਾਨੇ ਸਿੱਧੂ ਦਾ ਪਟਿਆਲਾ ਪੁਲਸ ਨੇ ਕਰਵਾਇਆ ਮੈਡੀਕਲ, ਜਾਣੋ ਕੀ ਹੈ ਮਾਮਲਾ

Monday, Jan 29, 2024 - 11:20 AM (IST)

ਮਰਹੂਮ ਮੂਸੇਵਾਲਾ ਦੇ ਦੋਸਤ ਭਾਨੇ ਸਿੱਧੂ ਦਾ ਪਟਿਆਲਾ ਪੁਲਸ ਨੇ ਕਰਵਾਇਆ ਮੈਡੀਕਲ, ਜਾਣੋ ਕੀ ਹੈ ਮਾਮਲਾ

ਪਟਿਆਲਾ (ਬਲਜਿੰਦਰ) - ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਅਧੀਨ ਮਾਤਾ ਕੌਸ਼ਲਿਆ ਹਸਪਤਾਲ ਵਿਖੇ ਮੈਡੀਕਲ ਲਈ ਭਾਨਾ ਸਿੱਧੂ ਨੂੰ ਲਿਆਂਦਾ। ਮੈਡੀਕਲ ਤੋਂ ਬਾਅਦ ਥਾਣਾ ਸਦਰ ਪਟਿਆਲਾ ਦੀ ਪੁਲਸ ਮੁਡ਼ ਤੋਂ ਉਸ ਨੂੰ ਆਪਣੇ ਨਾਲ ਲੈ ਗਈ। ਭਾਨਾ ਸਿੱਧੂ ਨੂੰ ਚੇਨ ਸਨੈਚਿੰਗ ਤੇ ਕੁੱਟਮਾਰ ਦੇ ਦੋਸ਼ ’ਚ ਸ਼ੁੱਕਰਵਾਰ ਨੂੰ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਉਹ 29 ਜਨਵਰੀ ਤੱਕ ਪੁਲਸ ਰਿਮਾਂਡ ’ਤੇ ਹੈ।

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪਾਕਿ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਨੌਕਰ ਨੂੰ ਚੱਪਲਾਂ ਨਾਲ ਕੁੱਟਿਆ, ਵਾਲਾਂ ਤੋਂ ਫੜ ਘੜੀਸਿਆ, ਦੇਖੋ ਵੀਡੀਓ

ਉਸ ਖਿਲਾਫ਼ ਲੁਧਿਆਣਾ ਪੁਲਸ ਨੇ ਇਕ ਇਮੀਗ੍ਰੇਸ਼ਨ ਕੰਪਨੀ ਚਲਾਉਣ ਵਾਲੀ ਔਰਤ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਸੀ, ਜਿਸ ’ਚ ਉਸ ਦੀ ਜ਼ਮਾਨਤ ਹੋਣ ਤੋਂ ਬਾਅਦ ਜਿਉਂ ਹੀ ਉਹ ਜੇਲ ’ਚੋਂ ਬਾਹਰ ਨਿਕਲਿਆ ਤਾਂ ਪਟਿਆਲਾ ਪੁਲਸ ਨੇ ਉਸ ਨੂੰ ਚੇਨ ਸਨੈਚਿੰਗ ਤੇ ਕੁੱਟਮਾਰ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ ਤੇ 20 ਜਨਵਰੀ ਨੂੰ ਤੇਜਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਪਟਿਆਲਾ ਦੀ ਸ਼ਿਕਾਇਤ ’ਤੇ ਥਾਣਾ ਸਦਰ ਪਟਿਆਲਾ ਵਿਖੇ 323, 341, 379-, 506, 34 ਆਈ. ਪੀ. ਸੀ. ਤਹਿਤ ਭਾਨਾ ਸਿੱਧੂ ਵਾਸੀ ਪਿੰਡ ਕੋਟਦੂਨਾ ਜ਼ਿਲਾ ਬਰਨਾਲਾ ਤੇ 4 ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕੇਸ ਵਿਚ ਭਾਨਾ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

sunita

Content Editor

Related News