ਭਾਰਤੀ ਸਿੰਘ ਬਣਨ ਜਾ ਰਹੀ ਦੂਜੇ ਬੱਚੇ ਦੀ ਮਾਂ ?ਸ਼ੋਅ ਦੌਰਾਨ ਕੀਤਾ ਖੁਲਾਸਾ

Wednesday, Aug 21, 2024 - 10:09 AM (IST)

ਭਾਰਤੀ ਸਿੰਘ ਬਣਨ ਜਾ ਰਹੀ ਦੂਜੇ ਬੱਚੇ ਦੀ ਮਾਂ ?ਸ਼ੋਅ ਦੌਰਾਨ ਕੀਤਾ ਖੁਲਾਸਾ

ਮੁੰਬਈ- ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਹਰ ਅੰਦਾਜ਼ ਦੇ ਚਲਦਿਆਂ ਪ੍ਰਸ਼ੰਸਕਾਂ ਦੇ ਦਿਲਾਂ ਉੱਤੇ ਰਾਜ ਕਰਦੀ ਹੈ। ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਵਿਚਾਲੇ ਕਾਮੇਡੀ ਸਟਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਹਾਲ ਹੀ 'ਚ 'ਦਿ ਦੇਬੀਨਾ ਬੈਨਰਜੀ ਸ਼ੋਅ' 'ਚ ਭਾਰਤੀ ਸਿੰਘ ਨੇ ਖੁਲਾਸਾ ਕੀਤਾ ਸੀ ਕਿ ਉਹ ਗਰਭਵਤੀ ਹੈ। ਹਾਲਾਂਕਿ ਇਹ ਗੱਲ ਉਸ ਨੇ ਮਜ਼ਾਕੀਆ ਅੰਦਾਜ਼ 'ਚ ਆਖੀ ਹੈ ।ਕਿਉਂਕਿ ਕਾਮੇਡੀਅਨ ਚਾਹੁੰਦੀ ਸੀ ਕਿ ਉਸ ਦੇ ਘਰ ਧੀ ਹੋਵੇ ਪਰ ਔਲਾਦ ਦੇ ਰੂਪ 'ਚ ਪਹਿਲਾਂ ਬੇਟਾ ਹੋਇਆ ਹੈ।

 

 
 
 
 
 
 
 
 
 
 
 
 
 
 
 
 

A post shared by Debinna Bonnerjee (@debinabon)

ਜਿਸ ਕਾਰਨ ਉਹ ਦੂਜੀ ਪ੍ਰੈਗਨੇਂਸੀ ਨੂੰ ਲੈ ਕੇ ਪਲਾਨ ਕਰ ਰਹੀ ਹੈ ਅਤੇ ਮਾਂ ਬਣਨਾ ਚਾਹੁੰਦੀ ਹੈ। ਇਸ ਸ਼ੋਅ ਦੌਰਾਨ ਕਾਮੇਡੀਅਨ ਨੇ ਦੱਸਿਆ ਸੀ ਕਿ ਉਹ ਬੇਟੀ ਚਾਹੁੰਦੀ ਸੀ ਅਤੇ ਉਸ ਨੇ ਸੋਚਿਆ ਸੀ ਕਿ ਉਸ ਦੀ ਬੇਟੀ ਹੋਵੇਗੀ ਪਰ ਉਸ ਦਾ ਇੱਕ ਬੇਟਾ ਹੋਇਆ। ਉਹ ਦੂਜੀ ਵਾਰ ਗਰਭ ਅਵਸਥਾ ਦੀ ਯੋਜਨਾ ਬਣਾ ਰਹੀ ਹੈ ਅਤੇ ਮਾਂ ਬਣਨਾ ਚਾਹੁੰਦੀ ਹੈ।

ਇਹ ਖ਼ਬਰ ਵੀ ਪੜ੍ਹੋ - 4 ਸਾਲਾਂ ਬੱਚੀਆਂ ਦੇ ਜਿਨਸੀ ਸ਼ੋਸ਼ਣ 'ਤੇ ਰਿਤੇਸ਼ ਦੇਸ਼ਮੁਖ ਨੇ ਸਖ਼ਤ ਸਜ਼ਾ ਦੀ ਕੀਤੀ ਮੰਗ

ਭਾਰਤੀ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਕਾਮੇਡੀਅਨ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਖੁਦ ਵੀ ਕਈ ਸ਼ੋਅ ਹੋਸਟ ਕੀਤੇ ਅਤੇ ਆਪਣਾ ਪੌਡਕਾਸਟ ਸ਼ੋਅ ਵੀ ਸ਼ੁਰੂ ਕੀਤਾ ਹੋਇਆ ਹੈ। ਭਾਰਤੀ ਸਿੰਘ ਦਾ ਸਬੰਧ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਨਾਲ ਹੈ। ਉਸ ਨੇ ਗੁਜਰਾਤੀ ਮੂਲ ਦੇ ਸ਼ਖਸ ਹਰਸ਼ ਦੇ ਨਾਲ ਵਿਆਹ ਕਰਵਾਇਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Priyanka

Content Editor

Related News