ਰਾਜਵੀਰ ਜਵੰਦਾ ਦੇ ਪਿਤਾ ਦਾ ਭੋਗ ਅਤੇ ਅੰਤਿਮ ਅਰਦਾਸ ਹੋਵੇਗੀ 22 ਅਗਸਤ ਨੂੰ

08/20/2021 12:12:16 PM

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਪਿਤਾ ਜੀ ਦਾ ਪਿਛਲੇ ਦਿਨੀਂ ਹੋ ਗਿਆ ਸੀ। ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ 22  ਅਗਸਤ ਦਿਨ ਐਤਵਾਰ ਨੂੰ ਹੋਵੇਗੀ। ਰਾਜਵੀਰ ਜਵੰਦਾ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਤਸਵੀਰ ਸਾਂਝੀ ਕਰਦਿਆਂ ਦਿੱਤੀ ਹੈ। ਰਾਜਵੀਰ ਜਵੰਦਾ ਦੇ ਪਿਤਾ ਦਾ ਭੋਗ ਅਤੇ ਅੰਤਿਮ ਅਰਦਾਸ 22 ਅਗਸਤ ਦੁਪਹਿਰ 2 ਤੋਂ 2:00 ਵਜੇ ਤੱਕ ਪਿੰਡ ਪੋਨਾ, ਜ਼ਿਲ੍ਹਾ ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ 'ਚ ਪਾਇਆ ਜਾਵੇਗਾ। 

ਦੱਸ ਦਈਏ ਕਿ ਰਾਜਵੀਰ ਜਵੰਦਾ ਨੂੰ ਆਪਣੇ ਪਿਤਾ ਜੀ ਦੇ ਦਿਹਾਂਤ ਦੀ ਖ਼ਬਰ ਉਸ ਸਮੇਂ ਮਿਲੀ ਸੀ ਜਦੋਂ ਉਹ ਕਿਸਾਨ ਅੰਦੋਲਨ 'ਚ ਦਿੱਲੀ ਸ਼ਿਰਕਤ ਕਰਨ ਲਈ ਪਹੁੰਚੇ ਸਨ। ਉਹ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ ਅਤੇ ਆਪਣੇ ਗੀਤਾਂ ਨਾਲ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰ ਰਹੇ ਸਨ। ਜਦੋਂ ਉਨ੍ਹਾਂ ਨੂੰ ਫੋਨ 'ਤੇ ਪਿਤਾ ਜੀ ਦੇ ਦਿਹਾਂਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੀਆਂ ਅੱਖਾਂ ਅੱਗੇ ਹਨ੍ਹੇਰਾ ਛਾਅ ਗਿਆ। ਕੁਝ ਹੀ ਮਿੰਟਾਂ 'ਚ ਰਾਜਵੀਰ ਜਵੰਦਾ ਨੇ ਸਟੇਜ ਸਮੇਟੀ ਤੇ ਘਰ ਨੂੰ ਵਾਪਸੀ ਕੀਤੀ। ਉਨ੍ਹਾਂ ਦੇ ਪਿਤਾ ਜੀ ਦੇ ਦਿਹਾਂਤ 'ਤੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਵੀ ਸੋਗ ਜਤਾਇਆ ਹੈ।


ਰਾਜਵੀਰ ਜਵੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ 'ਚ ਆਪਣੇ ਗੀਤਾਂ ਨਾਲ ਖ਼ਾਸ ਜਗ੍ਹਾ ਬਣਾਈ ਹੈ। ਗੀਤਾਂ ਦੇ ਨਾਲ-ਨਾਲ ਉਹ ਕਈ ਫ਼ਿਲਮਾਂ 'ਚ ਵੀ ਨਜ਼ਰ ਆ ਚੁੱਕੇ ਹਨ। ਰਾਜਵੀਰ ਜਵੰਦਾ ਨੂੰ ਗਾਉਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖ਼ੇਤਰ 'ਚ ਲੈ ਕੇ ਆਇਆ।  

sunita

This news is Content Editor sunita