ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਭੂਮੀ ਪੇਡਨੇਕਰ

Saturday, Oct 30, 2021 - 09:58 AM (IST)

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਭੂਮੀ ਪੇਡਨੇਕਰ

ਅੰਮ੍ਰਿਤਸਰ (ਬਿਊਰੋ) - ਅਦਾਕਾਰਾ ਭੂਮੀ ਪੇਡਨੇਕਰ ਨੂੰ ਬੀਤੇ ਦਿਨ ਮੁੰਬਈ ਏਅਰਪੋਰਟ 'ਤੇ ਸਪਾਟ ਕੀਤਾ ਗਿਆ ਸੀ। ਹਾਲਾਂਕਿ ਇਸ ਗੱਲ ਦਾ ਪਤਾ ਨਹੀਂ ਸੀ ਲੱਗ ਸਕਿਆ ਕਿ ਉਹ ਕਿੱਥੇ ਜਾ ਰਹੇ ਹਨ, ਜਿਸ ਤੋਂ ਬਾਅਦ ਅਦਾਕਾਰਾ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ। ਇਸ ਤੋਂ ਬਾਅਦ ਖੁਲਾਸਾ ਹੋਇਆ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਗਈ ਹੈ, ਜਿਸ ਦੀਆਂ ਕੁਝ ਤਸਵੀਰਾਂ ਉੇਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਭੂਮੀ ਪੇਡਨੇਕਰ ਹਰਿਮੰਦਰ ਸਾਹਿਬ 'ਚ ਨਜ਼ਰ ਆ ਰਹੀ ਹੈ। ਉਹ ਗੁਰੂ ਘਰ 'ਚ ਆਸ਼ੀਰਵਾਦ ਲੈਣ ਪਹੁੰਚੀ ਸੀ। ਇਸ ਮੌਕੇ ਉਸ ਨਾਲ ਕੁਝ ਦੋਸਤ ਵੀ ਨਜ਼ਰ ਆ ਰਹੇ ਹਨ। ਕੁਝ ਤਸਵੀਰਾਂ ਨੂੰ ਉਸ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਵੀ ਸਾਂਝਾ ਕੀਤਾ ਹੈ।

PunjabKesari

ਅਦਾਕਾਰਾ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ 'ਚ ਉਹ ਰਿਵਾਇਤੀ ਪਹਿਰਾਵੇ 'ਚ ਨਜ਼ਰ ਆ ਰਹੀ ਹੈ। ਤਸਵੀਰ 'ਚ ਉਹ ਕੁਲ ਮਾਲਕ ਪ੍ਰਮਾਤਮਾ ਤੋਂ ਆਸ਼ੀਵਾਦ ਮੰਗਦੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦੀ ਹੋਈ ਦਿਖਾਈ ਦੇ ਰਹੀ ਹੈ। 

 
 
 
 
 
 
 
 
 
 
 
 
 
 
 

A post shared by Bhumi 🌻 (@bhumipednekar)

ਭੂਮੀ ਪੇਡਨੇਕਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਹਾਲ ਹੀ 'ਚ ਅਕਸ਼ੇ ਕੁਮਾਰ ਦੀ ਫ਼ਿਲਮ 'ਰਕਸ਼ਾ ਬੰਧਨ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਤੋਂ ਇਲਾਵਾ ਉਹ ਉਹ ਵਿੱਕੀ ਕੌਸ਼ਲ ਨਾਲ ਫ਼ਿਲਮ 'ਮਿਸਟਰ ਲੇਲੇ' 'ਚ ਵੀ ਨਜ਼ਰ ਆਵੇਗੀ। ਇਸ ਦੇ ਨਾਲ ਹੀ ਫ਼ਿਲਮ 'ਭੀੜ' 'ਚ ਵੀ ਦਿਖਾਈ ਦੇਵੇਗੀ।


author

sunita

Content Editor

Related News