ਪੰਜਾਬ ''ਚ ਸਮੇਂ ਰੈਨਾ ਖਿਲਾਫ਼ ਵੱਡਾ ਐਕਸ਼ਨ, ਚੁੱਕਿਆ ਜਾ ਰਿਹੈ ਇਹ ਕਦਮ
Wednesday, Feb 19, 2025 - 11:31 AM (IST)

ਐਂਟਰਟੇਨਮੈਂਟ ਡੈਸਕ : ਸਮਾਜੀ ਕਦਰਾਂ ਕੀਮਤਾਂ ਵਿੱਚ ਆ ਰਹੀ ਗਿਰਾਵਟ ਲਈ ਫ਼ਿਕਰਮੰਦ ਰਹਿਣ ਵਾਲੇ ਪੰਡਿਤਰਾਓ ਸੀ. ਧਰੇਨਵਰ ਦੀ ਸ਼ਿਕਾਇਤ 'ਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇੱਕ ਚਿੱਠੀ ਰਾਹੀਂ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੂੰ ਸਮੇਂ ਰੈਨਾ ਅਤੇ ਰਣਵੀਰ ਇਲਾਹਾਬਾਦੀਆ ਨੂੰ ਤਲਬ ਕਰਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ। ਚੰਡੀਗੜ੍ਹ ਦੇ ਸੈਕਟਰ-46 ਵਿੱਚ ਸਥਿਤ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਵਿੱਚ ਸਮਾਜ ਸ਼ਾਸਤਰ ਦੇ ਸਹਾਇਕ ਪ੍ਰੋਫੈਸਰ ਪੰਡਿਤਰਾਓ ਸੀ. ਧਰੇਨਾਵਰ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਇਹ ਚਿੱਠੀ ਲਿਖੀ ਗਈ ਹੈ। ਚਿੱਠੀ ਵਿੱਚ ਅੱਲ੍ਹੜ ਬੱਚਿਆਂ ਦੀ ਸ਼ਮੂਲੀਅਤ ਵਾਲੇ ਡਿਜੀਟਲ ਪਲੇਟਫਾਰਮ ਸ਼ੋਅ 'ਇੰਡੀਆ'ਜ਼ ਗੌਟ ਲੇਟੈਂਟ' ਵਿੱਚ ਅਸ਼ਲੀਲ ਭਾਸ਼ਾ ਦੀ ਵਰਤੋਂ, ਸੱਭਿਆਚਾਰਕ ਗਿਰਾਵਟ ਅਤੇ ਬੱਚਿਆਂ ਦੇ ਇਖਲਾਕ 'ਤੇ ਪੈਣ ਵਾਲੇ ਨੁਕਸਾਨਦੇਹ ਅਸਰਾਂ ਦਾ ਜ਼ਿਕਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਮਸ਼ਹੂਰ ਗਾਇਕਾ ਸ਼ਕੀਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ
ਚਿੱਠੀ ਵਿੱਚ ਸਮੇਂ ਰੈਨਾ ਅਤੇ ਰਣਵੀਰ ਅਲਾਹਬਦੀਆ ਨੂੰ ਤਲਬ ਕਰਨ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਕਰਨ ਵਰਗੀ ਕਾਰਵਾਈ ਕਰਨ ਦੀ ਸਿਫਾਰਸ਼ ਵੀ ਕੀਤੀ ਗਈ ਹੈ। ਸਮਾਜਿਕ ਕਦਰਾਂ-ਕੀਮਤਾਂ ਵਿੱਚ ਆਈ ਗਿਰਾਵਟ ਤੋਂ ਫ਼ਿਕਰਮੰਦ ਪੰਡਿਤਰਾਓ ਸੀ. ਧਰੇਨਵਰ ਦੀ ਸ਼ਿਕਾਇਤ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਨੂੰ ਵੀ ਚਿੱਠੀ ਲਿਖ ਕੇ ਓਟੀਟੀ ਅਤੇ ਡਿਜੀਟਲ ਪਲੇਟਫਾਰਮਾਂ 'ਤੇ ਅਪਲੋਡ ਕੀਤੀ ਜਾ ਰਹੀ ਸਮੱਗਰੀ ਨੂੰ ਨਿਯਮਤ ਕਰਨ ਲਈ ਸਖ਼ਤ ਨੀਤੀ, ਦਿਸ਼ਾ ਨਿਰਦੇਸ਼ ਜਾਂ ਕਾਨੂੰਨ ਬਣਾਉਣ ਲਈ ਕਿਹਾ ਹੈ।
ਇਹ ਵੀ ਪੜ੍ਹੋ- 24 ਸਾਲਾ ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਘਰ 'ਚੋਂ ਮਿਲੀ ਲਾਸ਼
ਸਭ ਤੋਂ ਅਹਿਮ ਗੱਲ ਇਹ ਹੈ ਕਿ ਚਿੱਠੀ ਵਿੱਚ ਬਾਲ ਸੁਰੱਖਿਆ ਐਕਟ ਦੇ ਮੁਤਾਬਕ ਓ. ਟੀ. ਟੀ. ਸਮੱਗਰੀ ਦੀ ਨਿਗਰਾਨੀ ਨੂੰ ਮਜ਼ਬੂਤ ਕਰਨ ਲਈ ਲੋੜ ਪੈਣ 'ਤੇ ਕਾਨੂੰਨੀ ਉਪਾਅ ਜਾਂ ਸੋਧਾਂ ਪੇਸ਼ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਨੌਜਵਾਨਾਂ ਦੇ ਦਿਮਾਗ 'ਤੇ ਡਿਜੀਟਲ ਸਮੱਗਰੀ ਦੇ ਡੂੰਘੇ ਅਸਰ ਨੂੰ ਧਿਆਨ ਵਿੱਚ ਰੱਖਦੇ ਹੋਏ, ਕਮਿਸ਼ਨ ਨੇ ਮੰਤਰਾਲੇ ਨੂੰ ਇਸ ਚਿੰਤਾ ਨੂੰ ਦੂਰ ਕਰਨ ਲਈ ਵਾਜਬ ਅਤੇ ਫੌਰੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ, ਤਾਂ ਜੋ ਬੱਚਿਆਂ ਅਤੇ ਜਨਤਾ ਲਈ ਇੱਕ ਸੁਰੱਖਿਅਤ ਡਿਜੀਟਲ ਪਲੇਟਫਾਰਮ ਨੂੰ ਯਕੀਨੀ ਬਣਾਇਆ ਜਾ ਸਕੇ। ਪੱਤਰ ਵਿੱਚ ਸੂਚਨਾ ਤਕਨਾਲੋਜੀ ਐਕਟ, 2000 ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8