ਮਸ਼ਹੂਰ ਪੰਜਾਬੀ ਗਾਇਕ ਖ਼ਿਲਾਫ਼ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਚੰਡੀਗੜ੍ਹ ਸਥਿਤ ਕਲੱਬ ਕੀਤਾ ਸੀਲ
Tuesday, Jun 02, 2026 - 02:59 PM (IST)
ਚੰਡੀਗੜ੍ਹ (ਮਨਪ੍ਰੀਤ)- ਚੰਡੀਗੜ੍ਹ ਪ੍ਰਸ਼ਾਸਨ ਨੇ ਬਿਲਡਿੰਗ ਨਿਯਮਾਂ ਦੀ ਅਣਦੇਖੀ ਕਰਨ ਦੇ ਦੋਸ਼ ਹੇਠ ਸੈਕਟਰ-26 ਸਥਿਤ ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਬਾਦਸ਼ਾਹ ਦੇ ਕਲੱਬ 'ਸਾਗੋ' ਨੂੰ ਮੰਗਲਵਾਰ ਸਵੇਰੇ ਸੀਲ ਕਰ ਦਿੱਤਾ ਹੈ। ਐਸਟੇਟ ਆਫਿਸ ਦੀ ਬਿਲਡਿੰਗ ਬ੍ਰਾਂਚ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ। ਪ੍ਰਸ਼ਾਸਨ ਮੁਤਾਬਕ ਕਲੱਬ ਦੇ ਅਹਾਤੇ ਵਿੱਚ ਖੁੱਲ੍ਹੇ ਹਿੱਸੇ ਨੂੰ ਕਵਰ ਕਰਨ, ਬਿਨਾਂ ਪ੍ਰਵਾਨਗੀ ਤੋਂ ਉਸਾਰੀ ਕਰਨ ਅਤੇ ਮਨਜ਼ੂਰਸ਼ੁਦਾ ਬਿਲਡਿੰਗ ਪਲਾਨ ਵਿੱਚ ਬਦਲਾਅ ਕਰਨ ਵਰਗੀਆਂ ਕਈ ਉਲੰਘਣਾਵਾਂ ਸਾਹਮਣੇ ਆਈਆਂ ਸਨ। ਕਲੱਬ ਸੰਚਾਲਕਾਂ ਨੂੰ ਇਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਲੰਮੇ ਸਮੇਂ ਤੋਂ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਤੈਅ ਸਮਾਂ ਸੀਮਾ ਦੇ ਅੰਦਰ ਨਿਯਮਾਂ ਦੀ ਪਾਲਣਾ ਨਾ ਕੀਤੇ ਜਾਣ ਅਤੇ ਕੋਈ ਤਸੱਲੀਬਖਸ਼ ਜਵਾਬ ਨਾ ਮਿਲਣ ਕਾਰਨ ਪ੍ਰਸ਼ਾਸਨ ਨੇ ਅੰਤਿਮ ਫੈਸਲਾ ਲੈਂਦਿਆਂ ਕਲੱਬ ਨੂੰ ਸੀਲ ਕਰ ਦਿੱਤਾ ਹੈ।

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਭਵਿੱਖ ਵਿੱਚ ਵੀ ਨਿਯਮ ਤੋੜਨ ਵਾਲੇ ਵਪਾਰਕ ਅਦਾਰਿਆਂ ਖਿਲਾਫ ਅਜਿਹੀ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ। ਇਸ ਤੋਂ ਪਹਿਲਾਂ ਵੀ ਸੈਕਟਰ-7 ਅਤੇ ਸੈਕਟਰ-26 ਦੇ ਕਈ ਕਲੱਬਾਂ ਅਤੇ ਬਾਰਾਂ ਨੂੰ ਅਜਿਹੇ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਹਾਈਕੋਰਟ ਵੀ ਚੰਡੀਗੜ੍ਹ ਦੀ ਹੈਰੀਟੇਜ ਅਤੇ ਪਲਾਨਿੰਗ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਆਪਣਾ ਸਖ਼ਤ ਰੁਖ਼ ਅਪਣਾ ਚੁੱਕਾ ਹੈ।
ਇਹ ਵੀ ਪੜ੍ਹੋ: ਚੱਲਦੇ ਪ੍ਰੋਗਰਾਮ ਦੌਰਾਨ ਕਲਾਕਾਰਾਂ 'ਤੇ ਆ ਡਿੱਗੀ ਕੰਧ, ਲੋਕ ਗਾਇਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
