ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਪ੍ਰਸਿੱਧ ਗਾਇਕ ਦਾ ਹੋਇਆ ਦਿਹਾਂਤ

Friday, Oct 18, 2024 - 11:08 AM (IST)

ਜਲੰਧਰ- ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਭਾਵੁਕ ਨੋਟ ਵੀ ਲਿਖਿਆ ਹੈ। ਗਾਇਕ ਨੇ ਲਿਖਿਆ ‘ਸ਼ਾਕਿੰਗ ਨਿਊਜ਼, ਮੈਨੂੰ ਇਸ ਗੱਲ ‘ਤੇ ਯਕੀਨ ਨਹੀਂ ਹੋ ਰਿਹਾ ।ਅਲਵਿਦਾ ਹੈਪੀ ਵੀਰ ਜੀ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ’। ਜਿਉਂ ਹੀ ਗਾਇਕ ਨੇ ਇਸ ਤਸਵੀਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਹਰ ਕਿਸੇ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।

 

 
 
 
 
 
 
 
 
 
 
 
 
 
 
 
 

A post shared by Sukshinder Shinda (@sukshindershinda)


ਦੱਸ ਦਈਏ ਕਿ ਹੈਪੀ ਸਿੰਘ ਨੇ ਕਈ ਹਿੱਟ ਗੀਤ ਗਾਏ ਸਨ ਅਤੇ ਆਪਣੇ ਗੀਤਾਂ ਦੇ ਨਾਲ ਹਮੇਸ਼ਾ ਹੀ ਉਨ੍ਹਾਂ ਨੇ ਸਰੋਤਿਆਂ ਦਾ ਦਿਲ ਜਿੱਤਿਆ ਸੀ। ਹਰ ਕੋਈ ਹੈਪੀ ਸਿੰਘ ਦੇ ਅਚਾਨਕ ਦਿਹਾਂਤ ‘ਤੇ ਹੈਰਾਨ ਹੈ ਅਤੇ ਦੁੱਖ ਜਤਾ ਰਿਹਾ ਹੈ।ਪੰਜਾਬੀ ਇੰਡਸਟਰੀ ‘ਚ ਉਨ੍ਹਾਂ ਦੇ ਅਚਾਨਕ ਦਿਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


Priyanka

Content Editor

Related News