ਵੱਡੀ ਖ਼ਬਰ: 'ਟਟੀਰੀ' ਵਿਵਾਦ 'ਚ ਬਾਦਸ਼ਾਹ ਨੂੰ ਹਾਈਕੋਰਟ ਤੋਂ ਮਿਲੀ ਰਾਹਤ !

Thursday, Mar 19, 2026 - 04:16 PM (IST)

ਵੱਡੀ ਖ਼ਬਰ: 'ਟਟੀਰੀ' ਵਿਵਾਦ 'ਚ ਬਾਦਸ਼ਾਹ ਨੂੰ ਹਾਈਕੋਰਟ ਤੋਂ ਮਿਲੀ ਰਾਹਤ !

ਮਨੋਰੰਜਨ ਡੈਸਕ : ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ, ਹਰਿਆਣਾ ਪੁਲਸ ਨੇ ਅਦਾਲਤ ਨੂੰ ਦੱਸਿਆ ਕਿ ਬਾਦਸ਼ਾਹ ਜਾਂਚ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਇਸ ਸਮੇਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕੋਈ ਲੋੜ ਨਹੀਂ ਹੈ। ਪੁਲਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਵਿਰੁੱਧ ਜਾਰੀ ਲੁੱਕਆਊਟ ਨੋਟਿਸ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਦਰਅਸਲ, ਬਾਦਸ਼ਾਹ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਨ੍ਹਾਂ ਵਿਰੁੱਧ ਜਾਰੀ ਲੁੱਕਆਊਟ ਨੋਟਿਸ ਨੂੰ ਰੱਦ ਕਰਨ ਅਤੇ ਹਰਿਆਣਾ ਮਹਿਲਾ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਤੇ ਮਸ਼ਹੂਰ ਰੈਪਰ ਬਾਦਸ਼ਾਹ ਆਪਣੇ ਨਵੇਂ ਗੀਤ 'ਟਟੀਰੀ' ਕਾਰਨ ਵੱਡੇ ਕਾਨੂੰਨੀ ਸੰਕਟ ਵਿੱਚ ਫਸ ਗਏ ਹਨ। ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਅਨੁਸਾਰ ਗਾਇਕ ਵਿਰੁੱਧ ਦਰਜ ਦੋ ਐਫ.ਆਈ.ਆਰ. (FIR) ਦੇ ਮਾਮਲੇ ਵਿੱਚ ਜਾਂਚ ਬਹੁਤ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ।

ਜਾਣਕਾਰੀ ਅਨੁਸਾਰ ਗੀਤ ਵਿੱਚ ਅਸ਼ਲੀਲਤਾ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਰੇਣੂ ਭਾਟੀਆ ਨੇ ਦੱਸਿਆ ਕਿ ਗੀਤ ਦੇ ਫਿਲਮਾਂਕਣ ਦੌਰਾਨ ਬਿਨਾਂ ਇਜਾਜ਼ਤ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਗੈਰ-ਕਾਨੂੰਨੀ ਹੈ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਅਜਿਹੀ 'ਬਾਦਸ਼ਾਹਤ' ਨਹੀਂ ਚੱਲਣ ਦਿੱਤੀ ਜਾਵੇਗੀ ਜੋ ਦੇਸ਼ ਦੀ ਸੰਸਕ੍ਰਿਤੀ ਅਤੇ ਮਹਿਲਾਵਾਂ ਦੇ ਸਤਿਕਾਰ ਨੂੰ ਨੁਕਸਾਨ ਪਹੁੰਚਾਵੇ।

 ਰਾਸ਼ਟਰੀ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਆਦਿੱਤਿਆ ਪ੍ਰਤੀਕ ਸਿੰਘ ਸਿਸੋਦੀਆ ਉਰਫ ਬਾਦਸ਼ਾਹ, ਨਿਰਦੇਸ਼ਕ ਮਾਹੀ ਸੰਧੂ, ਜੋਬਨ ਸੰਧੂ ਅਤੇ ਨਿਰਮਾਤਾ ਹਿਤੇਨ ਨੂੰ ਸੰਮਨ ਜਾਰੀ ਕੀਤੇ ਸਨ। ਇਨ੍ਹਾਂ ਸਾਰਿਆਂ ਨੂੰ 25 ਮਾਰਚ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਜ਼ਿਕਰਯੋਗ ਹੈ ਕਿ ਬਾਦਸ਼ਾਹ ਨੂੰ ਇਸ ਤੋਂ ਪਹਿਲਾਂ ਹਰਿਆਣਾ ਦੀ ਸੰਸਕ੍ਰਿਤੀ ਖਰਾਬ ਕਰਨ ਦੇ ਇਲਜ਼ਾਮ ਹੇਠ ਲਾਰੈਂਸ ਗੈਂਗ ਵੱਲੋਂ ਧਮਕੀ ਵੀ ਮਿਲ ਚੁੱਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News