ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਵੱਡੀ ਖ਼ਬਰ, ਸਹਿ-ਨਿਰਮਾਤਾ ਨੇ ਵੀ ਮੰਨੀ ਇਹ ਗੱਲ

Saturday, Oct 05, 2024 - 10:12 AM (IST)

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਸਹਿ-ਨਿਰਮਾਤਾ ‘ਜ਼ੀ ਐਂਟਰਟੇਨਮੈਂਟ ਐਂਟਰਪ੍ਰਾਈਜ਼ਿਜ਼’ ਨੇ ਅੱਜ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਸੈਂਸਰ ਬੋਰਡ ਵੱਲੋਂ ਸੁਝਾਏ ਗਏ ਦ੍ਰਿਸ਼ ਹਟਾਉਣ ਲਈ ਸਹਿਮਤ ਹੈ। ਜ਼ੀ ਵੱਲੋਂ ਪੈਰਵੀ ਕਰ ਰਹੇ ਸੀਨੀਅਰ ਵਕੀਲ ਸ਼ਰਨ ਜਗਤਿਆਨੀ ਨੇ ਕਿਹਾ ਕਿ ਸੈਂਸਰ ਬੋਰਡ ਵੱਲੋਂ ਸੁਝਾਏ ਗਏ ਦ੍ਰਿਸ਼ ਹਟਾਏ ਜਾਣਗੇ ਅਤੇ ਫ਼ਿਲਮ ਨੂੰ ਪ੍ਰਮਾਣ ਪੱਤਰ ਜਾਰੀ ਕਰਨ ਲਈ ਕੇਂਦਰੀ ਫ਼ਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐੱਫਸੀ) ਕੋਲ ਪੇਸ਼ ਕੀਤਾ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਬਾਰੇ ਦਿੱਤੇ ਵਿਵਾਦਤ ਬਿਆਨ ਕਰਕੇ ਮੁੜ ਸੁਰਖੀਆਂ 'ਚ ਕੰਗਨਾ, ਫਿਰ ਮੰਗੇਗੀ ਮੁਆਫ਼ੀ!

ਕੇਂਦਰੀ ਫ਼ਿਲਮ ਸਰਟੀਫਿਕੇਸ਼ਨ ਬੋਰਡ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਨਵ ਚੰਦਰਚੂੜ ਨੇ ਕਿਹਾ ਕਿ ਦ੍ਰਿਸ਼ ਹਟਾਉਣ ਮਗਰੋਂ ਫ਼ਿਲਮ ਪੇਸ਼ ਕੀਤੇ ਜਾਣ ’ਤੇ ਉਸ ਦੀ ਤਸਦੀਕ ਕੀਤੀ ਜਾਵੇਗੀ ਅਤੇ ਦੋ ਹਫ਼ਤਿਆਂ ’ਚ ਪ੍ਰਮਾਣ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਇਸ ਮਗਰੋਂ ਜਸਟਿਸ ਬੀਪੀ ਕੋਲਾਬਾਵਾਲਾ ਤੇ ਜਸਟਿਸ ਫਿਰਦੋਸ਼ ਪੂਨੀਵਾਲਾ ਦੇ ਬੈਂਚ ਨੇ ਜ਼ੀ ਐਂਟਰਟੇਨਮੈਂਟ ਦੀ ਪਟੀਸ਼ਨ ਦਾ ਨਿਬੇੜਾ ਕਰ ਦਿੱਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News