ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ
Saturday, Jul 15, 2023 - 05:47 PM (IST)

ਲੁਧਿਆਣਾ (ਬਿਊਰੋ)– ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਭੇਜ ਦਿੱਤਾ ਗਿਆ ਹੈ।
ਦਰਅਸਲ ਛਿੰਦਾ ਦਾ ਪਹਿਲਾਂ ਮਾਡਲ ਟਾਊਨ ਦੇ ਦੀਪ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ ਪਰ ਉਨ੍ਹਾਂ ਦੀ ਹਾਲਤ ’ਚ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਡੀ. ਐੱਮ. ਸੀ. ਦਾਖ਼ਲ ਕਰਵਾਇਆ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ‘ਆਊਟਲਾਅ’ ਦੇ ਟਰੇਲਰ ’ਚ ਦਿਸਿਆ ਗਿੱਪੀ ਗਰੇਵਾਲ ਦਾ ਗੈਂਗਸਟਰ ਸਟਾਈਲ
ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਦਾ ਮਾਮੂਲੀ ਆਪਰੇਸ਼ਨ ਹੋਇਆ ਸੀ। ਇਸ ਤੋਂ ਬਾਅਦ ਇੰਫੈਕਸ਼ਨ ਵਧ ਗਈ ਤੇ ਉਨ੍ਹਾਂ ਨੂੰ ਸਾਹ ਲੈਣ ’ਚ ਤਕਲੀਫ ਹੋਣ ਲੱਗੀ।
ਇਸ ਦੇ ਨਾਲ ਹੀ ਇਸ ਖ਼ਬਰ ਤੋਂ ਬਾਅਦ ਗਾਇਕ ਸੁਰਿੰਦਰ ਛਿੰਦਾ ਦੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।