ਵੱਡੀ ਖ਼ਬਰ; ਪੰਜਾਬ ਦੇ ਮਸ਼ਹੂਰ Singer ਨੇ ਕੀਤੀ ਖੁਦਕੁਸ਼ੀ, ਇਸ ਹਾਲ 'ਚ ਮਿਲੀ ਲਾਸ਼
Friday, Oct 03, 2025 - 10:38 AM (IST)

ਐਂਟਰਟੇਨਮੈਂਟ ਡੈਸਕ- ਮਿਊਜ਼ਿਕ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਹੈ ਕਿ ਥਾਣਾ ਭੁਲੱਥ ਅਧੀਨ ਆਉਂਦੇ ਪਿੰਡ ਬਾਕਰਪੁਰ ਤੋਂ ਪੰਜਾਬੀ ਗਾਇਕ ਸੁਰਿੰਦਰ ਸਿੰਘ ਬਾਕਰਪੁਰੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਪੂਰਥਲਾ ਮੋਰਚਰੀ ’ਚ ਰਖਵਾਇਆ ਸੀ।
ਪੁਲਸ ਮੁਤਾਬਕ ਉਨ੍ਹਾਂ ਕੋਲੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।