ਮਸ਼ਹੂਰ ਅਦਾਕਾਰਾ ਨੇ 36 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ ! ਹਾਲੀਵੁੱਡ 'ਚ ਛਾਈ ਸੋਗ ਦੀ ਲਹਿਰ
Monday, Aug 17, 2026 - 10:06 AM (IST)
ਐਂਟਰਟੇਨਮੈਂਟ ਡੈਸਕ- ਫ਼ਿਲਮ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈਡਨ ਪੈਨੇਟੀਅਰ, ਜਿਨ੍ਹਾਂ ਨੂੰ ਸੀਰੀਜ਼ 'ਹੀਰੋਜ਼' ਅਤੇ 'ਨੈਸ਼ਵਿਲ' 'ਚ ਸ਼ਾਨਦਾਰ ਰੋਲ ਲਈ ਜਾਣਿਆ ਜਾਂਦਾ ਹੈ, ਦਾ 36 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ।
ਹੈਡਨ ਦੇ ਪਿਤਾ ਸਕਿਪ ਪੈਨੇਟੀਅਰ ਨੇ ਅਦਾਕਾਰਾ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੈਡਨ ਇੱਕ ਸ਼ਾਨਦਾਰ ਇਨਸਾਨ ਸੀ, ਜਿਸ ਨੇ ਆਪਣੀ ਅਦਾਕਾਰੀ ਨਾਲ ਕਰੋੜਾਂ ਲੋਕਾਂ ਦੇ ਦਿਲਾਂ 'ਚ ਆਪਣੀ ਖ਼ਾਸ ਜਗ੍ਹਾ ਬਣਾਈ। ਹਾਲਾਂਕਿ ਅਜੇ ਤੱਕ ਹੈਡਨ ਦੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਫਿਲਹਾਲ ਪੁਲਸ ਅਤੇ ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰਾ ਨੇ ਧੀ ਨੂੰ ਦਿੱਤਾ ਜਨਮ ! ਖ਼ੂਬਸੂਰਤ ਵੀਡੀਓ ਸ਼ੇਅਰ ਕਰ ਦਿੱਤੀ ਜਾਣਕਾਰੀ
ਜ਼ਿਕਰਯੋਗ ਹੈ ਕਿ ਬਾਲ ਕਲਾਕਾਰ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਹੈਡਨ ਨੇ 'ਹੀਰੋਜ਼' 'ਚ ਸੁਪਰਪਾਵਰਜ਼ ਵਾਲੀ ਚੀਅਰਲੀਡਰ (ਕਲੇਅਰ ਬੇਨੇਟ) ਦਾ ਕਿਰਦਾਰ ਨਿਭਾ ਕੇ ਦੁਨੀਆ ਭਰ 'ਚ ਖ਼ਾਸ ਪਛਾਣ ਬਣਾਈ ਸੀ। ਇਸ ਤੋਂ ਇਲਾਵਾ ਉਹ 'ਰਿਮੈਂਬਰ ਦਿ ਟਾਈਟਨਜ਼', 'ਆਈਸ ਪ੍ਰਿੰਸੈਸ', 'ਸਕ੍ਰੀਮ 4' ਅਤੇ 'ਸਕ੍ਰੀਮ VI' ਵਰਗੀਆਂ ਹਿੱਟ ਫਿਲਮਾਂ 'ਚ ਵੀ ਨਜ਼ਰ ਆ ਚੁੱਕੀ ਹੈ।

ਇਹ ਵੀ ਪੜ੍ਹੋ- ਬਾਲੀਵੁੱਡ ਦੇ ਦਿੱਗਜ ਅਦਾਕਾਰਾਂ ਨੂੰ FDA ਨੇ ਭੇਜ'ਤਾ ਨੋਟਿਸ ! ਨੌਜਵਾਨਾਂ ਨੂੰ ਗੁੰਮਰਾਹ ਕਰਨ ਦੇ ਲੱਗੇ ਦੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
