ਵੱਡੀ ਖ਼ਬਰ ; ਪੰਜਾਬ ਦੀ ਮਸ਼ਹੂਰ ਗਾਇਕਾ ਤੇ ਅਦਾਕਾਰਾ ਅਮਰ ਨੂਰੀ ਨੂੰ ਮਿਲੀ ਧਮਕੀ

Tuesday, Dec 23, 2025 - 11:37 AM (IST)

ਵੱਡੀ ਖ਼ਬਰ ; ਪੰਜਾਬ ਦੀ ਮਸ਼ਹੂਰ ਗਾਇਕਾ ਤੇ ਅਦਾਕਾਰਾ ਅਮਰ ਨੂਰੀ ਨੂੰ ਮਿਲੀ ਧਮਕੀ

ਐਂਟਰਟੇਨਮੈਂਟ ਡੈਸਕ (ਖੰਨਾ) ਵਿਪਨ- ਪੰਜਾਬੀ ਗਾਇਕ ਅਤੇ ਅਦਾਕਾਰਾ ਅਮਰ ਨੂਰੀ ਨੂੰ ਇੱਕ ਧਮਕੀ ਭਰਿਆ ਫੋਨ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਲ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਇੰਸਪੈਕਟਰ ਗੁਰਮੀਤ ਸਿੰਘ ਦੱਸਦੇ ਹੋਏ ਅਮਰ ਨੂਰੀ ਨੂੰ ਧਮਕਾਇਆ। ਦੋਸ਼ੀ ਨੇ ਕਿਹਾ ਹਿ ਉਸ ਦਾ ਬੇਟਾ, ਜੋ ਸੰਗੀਤ ਅਤੇ ਗੀਤਾਂ ਦਾ ਕੰਮ ਕਰਦਾ ਹੈ, ਉਹ ਗਾਣਾ ਬੰਦ ਕਰ ਦੇਵੇ, ਨਹੀਂ ਤਾਂ ਅਣਜਾਮ ਬੁਰਾ ਹੋਵੇਗਾ।

PunjabKesari
ਇਸ ਧਮਕੀ ਤੋਂ ਘਬਰਾਈ ਅਮਰ ਨੂਰੀ ਨੇ ਤੁਰੰਤ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੇ ਆਧਾਰ 'ਤੇ, ਪੁਲਸ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।



ਡੀਐਸਪੀ ਮੋਹਿਤ ਸਿੰਗਲਾ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਕਾਲ ਦੀ ਸੱਚਾਈ ਅਤੇ ਦੋਸ਼ੀ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ।


author

Aarti dhillon

Content Editor

Related News