ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

Friday, May 29, 2026 - 04:03 PM (IST)

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਐਂਟਰਟੇਨਮੈਂਟ ਡੈਸਕ : ਵੈੱਬ ਸੀਰੀਜ਼ 'ਲੁੱਖੇ' ਵਿੱਚ ਔਰਤਾਂ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਫਸੇ ਸਾਬਕਾ ਕ੍ਰਿਕਟਰ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਗਲੇ ਹੁਕਮਾਂ ਤੱਕ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਸਮੇਤ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮਾਨਯੋਗ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: 'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ ਲਾੜਾ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈ ਕੋਰਟ ਨੇ ਮਾਮਲੇ ਦੇ ਤੱਥਾਂ 'ਤੇ ਮੁਢਲੇ ਵਿਚਾਰ ਤੋਂ ਬਾਅਦ ਉਨ੍ਹਾਂ ਨੂੰ ਅੰਤਰਿਮ ਸੁਰੱਖਿਆ ਪ੍ਰਦਾਨ ਕੀਤੀ ਹੈ।

ਇਹ ਵੀ ਪੜ੍ਹੋ: ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ ਦਾ ਇਹ ਮੁੰਡਾ

ਕੀ ਹੈ ਪੂਰਾ ਮਾਮਲਾ?

ਯੋਗਰਾਜ ਸਿੰਘ ਵਿਰੁੱਧ 14 ਮਈ, 2026 ਨੂੰ ਵਕੀਲ ਉਜਵਲ ਭਸੀਨ ਅਤੇ ਜਤਿਨ ਵਰਮਾ ਦੀ ਸ਼ਿਕਾਇਤ 'ਤੇ ਚੰਡੀਗੜ੍ਹ ਦੇ ਸੈਕਟਰ-36 ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਕਿ ਵੈੱਬ ਸੀਰੀਜ਼ ਦੇ ਇੱਕ ਵਾਇਰਲ ਸੀਨ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਦੁਆਰਾ ਬੋਲੇ ਗਏ ਸੰਵਾਦ ਕੰਮਕਾਜੀ ਔਰਤਾਂ ਦਾ ਅਪਮਾਨ ਕਰਦੇ ਹਨ, ਔਰਤਾਂ ਪ੍ਰਤੀ ਨਫ਼ਰਤ ਫੈਲਾਉਂਦੇ ਹਨ ਅਤੇ ਜਨਤਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ।

ਇਹ ਵੀ ਪੜ੍ਹੋ: "ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ ਭਦੌਰੀਆ, ਸਰਜਰੀ ਤੋਂ ਪਹਿਲਾਂ ਹੋਈ ਭਾਵੁਕ

ਉਥੇ ਹੀ ਅਦਾਲਤ ਵਿੱਚ ਆਪਣੇ ਵਕੀਲ ਰਾਹੀਂ ਪੱਖ ਰੱਖਦਿਆਂ ਯੋਗਰਾਜ ਸਿੰਘ ਨੇ ਦਲੀਲ ਦਿੱਤੀ ਸੀ ਕਿ ਉਹ ਵੈੱਬ ਸੀਰੀਜ਼ ਵਿੱਚ ਸਿਰਫ਼ ਇੱਕ ਕਿਰਦਾਰ ਨਿਭਾ ਰਹੇ ਸਨ ਅਤੇ ਉਹ ਪ੍ਰੋਡਕਸ਼ਨ ਨਾਲ ਹੋਏ ਇੱਕ ਸਮਝੌਤੇ ਵਿੱਚ ਬੱਝੇ ਹੋਏ ਸਨ।

ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਨੇ ਲਾਈਵ ਆ ਕੇ ਚੁੱਕ ਲਿਆ ਵੱਡਾ ਕਦਮ, ਕੁੱਝ ਦਿਨ ਪਹਿਲਾਂ ਕੀਤਾ ਸੀ ਗਾਇਕੀ ਛੱਡਣ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 


author

cherry

Content Editor

Related News