ਮਨੀ ਲਾਂਡਰਿੰਗ ਮਾਮਲੇ 'ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਵੱਡੀ ਰਾਹਤ, ਦਿੱਲੀ ਹਾਈਕੋਰਟ ਨੇ ਪਟੀਸ਼ਨ ਕੀਤੀ ਸਵੀਕਾਰ

Wednesday, Aug 14, 2024 - 01:51 PM (IST)

ਮਨੀ ਲਾਂਡਰਿੰਗ ਮਾਮਲੇ 'ਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਵੱਡੀ ਰਾਹਤ, ਦਿੱਲੀ ਹਾਈਕੋਰਟ ਨੇ ਪਟੀਸ਼ਨ ਕੀਤੀ ਸਵੀਕਾਰ

ਨਵੀਂ ਦਿੱਲੀ- ED ਨੇ ਫਿਲਮ ਅਦਾਕਾਰਾ ਜੈਕਲੀਨ ਫਰਨਾਂਡੀਜ਼ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ 'ਚ ਈਡੀ ਕਈ ਵਾਰ ਜੈਕਲੀਨ ਤੋਂ ਪੁੱਛਗਿੱਛ ਵੀ ਕਰ ਚੁੱਕੀ ਹੈ। ਪਰ ਮਾਮਲੇ 'ਚ ਗ੍ਰਿਫਤਾਰੀ ਤੋਂ ਬਚਣ ਲਈ ਉਸ ਨੇ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਸਵੀਕਾਰ ਕਰਨ ਤੋਂ ਬਾਅਦ ਮਾਮਲੇ ਦੀ ਸੁਣਵਾਈ 18 ਸਤੰਬਰ ਨੂੰ ਹੋਵੇਗੀ।

 

ਸੁਣਵਾਈ ਤੋਂ ਪਹਿਲਾਂ ਅਦਾਲਤ ਨੇ ਜੈਕਲੀਨ ਫਰਨਾਂਡੀਜ਼ ਨੂੰ ਅਹਿਮ ਸੰਖੇਪ ਦਲੀਲਾਂ ਦਾਇਰ ਕਰਨ ਲਈ ਕਿਹਾ ਹੈ। 200 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ 'ਚ, ਈਡੀ ਨੇ ਦੋਸ਼ ਲਗਾਇਆ ਹੈ ਕਿ ਚੰਦਰਸ਼ੇਖਰ ਨੇ ਜੈਕਲੀਨ ਲਈ ਤੋਹਫ਼ੇ ਖਰੀਦਣ ਲਈ 'ਅਪਰਾਧ ਦੀ ਕਮਾਈ' ਜਾਂ ਗੈਰ ਕਾਨੂੰਨੀ ਪੈਸੇ ਦੀ ਵਰਤੋਂ ਕੀਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt


author

Priyanka

Content Editor

Related News