ਜੈਕਲੀਨ ਫਰਨਾਂਡੀਜ਼ ਨੂੰ ਵੱਡੀ ਰਾਹਤ, ਮਨੀ ਲਾਂਡਰਿੰਗ ਕੇਸ ’ਚ ਮਿਲੀ ਅਗਾਊਂ ਜ਼ਮਾਨਤ
Monday, Sep 26, 2022 - 11:27 AM (IST)
ਮੁੰਬਈ (ਬਿਊਰੋ)– ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਫਰਨਾਂਡੀਜ਼ ਨੂੰ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਜੈਕਲੀਨ ਨੂੰ ਅਗਾਊਂ ਜ਼ਮਾਨਤ ਨੇ ਦਿੱਤੀ ਹੈ।
ਇਸ ਤੋਂ ਪਹਿਲਾਂ 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਫਰਨਾਂਡੀਜ਼ ਸੋਮਵਾਰ ਨੂੰ ਪਟਿਆਲਾ ਕੋਰਟ ’ਚ ਪੇਸ਼ ਹੋਈ ਸੀ।
ਇਹ ਖ਼ਬਰ ਵੀ ਪੜ੍ਹੋ : ਸ਼ਰਾਬ ਪੀ ਕੇ ਸ਼ੈਰੀ ਮਾਨ ਨੇ ਮੁੜ ਕੱਢੀਆਂ ਪਰਮੀਸ਼ ਵਰਮਾ ਨੂੰ ਗਾਲ੍ਹਾਂ (ਵੀਡੀਓ)
ਅਸਲ ’ਚ ਜੈਕਲੀਨ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ’ਚ ਅਦਾਲਤ ਨੇ ਸੰਮਨ ਕੀਤਾ ਸੀ। ਇਸ ਤੋਂ ਬਾਅਦ ਅਦਾਕਾਰਾ ਦੇ ਵਕੀਲਾਂ ਨੇ ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਤੇ ਹੁਣ ਕੋਰਟ ਨੇ ਅਦਾਕਾਰਾ ਨੂੰ ਅਗਾਊਂ ਜ਼ਮਾਨਤ ਨੇ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਕੇ. ਆਰ. ਕੇ. ਨਹੀਂ ਕਰਨਗੇ ਫ਼ਿਲਮਾਂ ਦੇ ਰੀਵਿਊ, ਟਵੀਟ ਕਰ ਆਖੀ ਵੱਡੀ ਗੱਲ
ਜਾਣਕਾਰੀ ਮੁਤਾਬਕ ਐਡੀਸ਼ਨਲ ਸੈਸ਼ਨ ਜੱਜ ਸ਼ੈਲੇਂਦਰ ਮਲਿਕ ਨੇ ਜ਼ਮਾਨਤ ਅਰਜ਼ੀ ’ਤੇ ਈ. ਡੀ. ਤੋਂ ਜਵਾਬ ਮੰਗਿਆ ਹੈ। ਉਦੋਂ ਤਕ ਅਦਾਕਾਰ ਦੀ ਰੈਗੁਲਰ ਬੇਲ ਕੋਰਟ ’ਚ ਪੈਂਡਿੰਗ ਰਹੇਗੀ। ਜੈਕਲੀਨ ਦੇ ਵਕੀਲ ਦੀ ਮੰਗ ’ਤੇ ਕੋਰਟ ਨੇ ਅਦਾਕਾਰਾ ਨੂੰ 50 ਹਜ਼ਾਰ ਰੁਪਏ ਦੇ ਬਾਂਡ ’ਤੇ ਅਗਾਊਂ ਜ਼ਮਾਨਤ ਦਿੱਤੀ ਹੈ। 200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਅਗਲੀ ਸੁਣਵਾਈ 22 ਅਕਤੂਬਰ ਨੂੰ ਹੋਵੇਗੀ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।