'ਬਿੱਗ ਬੌਸ' ਫੇਮ ਅਭਿਸ਼ੇਕ ਕੁਮਾਰ ਨੇ ਬਲਕੌਰ-ਚਰਨ ਕੌਰ ਨੂੰ ਦਿੱਤੀ ਵਧਾਈ, ਲਿਖਿਆ- ਦਿਲ ਖੁਸ਼ ਹੋ ਗਿਆ, ਬਾਬਾ ਕ੍ਰਿਪਾ ਕਰ

Monday, Mar 18, 2024 - 01:09 PM (IST)

'ਬਿੱਗ ਬੌਸ' ਫੇਮ ਅਭਿਸ਼ੇਕ ਕੁਮਾਰ ਨੇ ਬਲਕੌਰ-ਚਰਨ ਕੌਰ ਨੂੰ ਦਿੱਤੀ ਵਧਾਈ, ਲਿਖਿਆ- ਦਿਲ ਖੁਸ਼ ਹੋ ਗਿਆ, ਬਾਬਾ ਕ੍ਰਿਪਾ ਕਰ

ਐਂਟਰਟੇਨਮੈਂਟ ਡੈਸਕ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆਂ ਤੋਂ ਵਿਦਾ ਹੋਇਆ ਕਾਫ਼ੀ ਸਮਾਂ ਹੋ ਗਿਆ ਹੈ ਪਰ ਉਨ੍ਹਾਂ ਦੇ ਪ੍ਰਸ਼ੰਸਕ ਅੱਜ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਗੀਤਾਂ ਰਾਹੀਂ ਯਾਦ ਕਰਦੇ ਰਹਿੰਦੇ ਹਨ। ਬੀਤੇ ਦਿਨੀਂ ਯਾਨੀਕਿ 17 ਮਾਰਚ ਨੂੰ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਦੂਜੇ ਬੱਚੇ ਦਾ ਸਵਾਗਤ ਕੀਤਾ ਹੈ। ਬਲਕੌਰ ਸਿੰਘ ਨੇ ਆਪਣੇ ਨਵਜੰਮੇ ਪੁੱਤਰ ਨਾਲ ਤਸਵੀਰ ਸ਼ੇਅਰ ਕਰਕੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ। ਬਲਕੌਰ ਸਿੰਘ ਨੇ ਜਿਵੇਂ ਹੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਤਾਂ ਲੋਕਾਂ ਨੇ ਕੁਮੈਂਟ ਸੈਕਸ਼ਨ 'ਚ ਆਪਣੀਆਂ ਸ਼ੁੱਭਕਾਮਨਾਵਾਂ ਤੇ ਵਧਾਈਆਂ ਭੇਜਣੀਆਂ ਸ਼ੁਰੂ ਕਰ ਦਿੱਤੀਆਂ। ਹੁਣ 'ਬਿੱਗ ਬੌਸ 17' ਦੇ ਫਰਸਟ ਰਨਰ ਅੱਪ ਅਭਿਸ਼ੇਕ ਕੁਮਾਰ ਨੇ ਵੀ ਇਸ ਖਬਰ 'ਤੇ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ: ਸਿਰਫ਼ਿਰੇ ਆਸ਼ਿਕ ਦੀ ਸ਼ਰਮਨਾਕ ਕਰਤੂਤ! ਮੁਹੱਲੇ 'ਚ ਲਵਾ ਦਿੱਤੇ ਪ੍ਰੇਮਿਕਾ ਦੇ ਅਸ਼ਲੀਲ ਫਲੈਕਸ

ਤਸਵੀਰ ਸਾਂਝੀ ਕਰਕੇ ਜ਼ਾਹਰ ਕੀਤੀ ਖੁਸ਼ੀ
'ਬਿੱਗ ਬੌਸ 17' ਦੇ ਪਹਿਲੇ ਰਨਰ ਅੱਪ ਅਭਿਸ਼ੇਕ ਕੁਮਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ 'ਤੇ ਸਟੋਰੀ 'ਤੇ ਮੂਸੇਵਾਲਾ ਦੇ ਪਿਤਾ ਦੀ ਆਪਣੇ ਛੋਟੇ ਬੇਟੇ ਨੂੰ ਗੋਦ 'ਚ ਫੜੀ ਹੋਈ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, "ਮੇਰਾ ਦਿਲ ਖੁਸ਼ ਹੋ ਗਿਆ। ਬਾਬਾ ਕ੍ਰਿਪਾ ਕਰੇ।"

ਇਹ ਖ਼ਬਰ ਵੀ ਪੜ੍ਹੋ - ਸ਼ਾਹਰੁਖ ਦੀ ਧੀ ਸੁਹਾਨਾ ਖ਼ਾਨ ਨੇ ਬਾਥਟਬ 'ਚ ਨਹਾਉਂਦੇ ਹੋਏ ਦਿੱਤੇ ਪੋਜ਼, ਪਲਾਂ 'ਚ ਵਾਇਰਲ ਹੋ ਗਈਆਂ ਤਸਵੀਰਾਂ

ਕਈ ਸਮੇਂ ਤੋਂ ਆ ਰਹੀਆਂ ਸਨ ਖ਼ਬਰਾਂ
ਪਿਛਲੇ ਕਾਫੀ ਸਮੇਂ ਤੋਂ ਅਜਿਹੀਆਂ ਖਬਰਾਂ ਆ ਰਹੀਆਂ ਸਨ ਕਿ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਖ਼ਬਰਾਂ 'ਤੇ ਕਿਸੇ ਨੇ ਵੀ ਕੋਈ ਖਾਸ ਪ੍ਰਤੀਕਿਰਿਆ ਨਹੀਂ ਦਿੱਤੀ। ਹੁਣ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ ਇਕ ਪੁੱਤਰ ਦੇ ਪਿਤਾ ਬਣ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਬਾਪੂ ਬਲਕੌਰ ਸਿੰਘ ਨੇ ਦੱਸਿਆ ਕੀ ਹੋਵੇਗਾ ਨਿੱਕੇ ਸਿੱਧੂ ਦਾ ਨਾਂ (ਵੀਡੀਓ)

ਬਲਕੌਰ ਸਿੰਘ ਨੇ ਛੋਟੇ ਸਿੱਧੂ ਦੀ ਤਸਵੀਰ ਨਾਲ ਫੈਨਜ਼ ਨੂੰ ਦਿੱਤਾ ਸਰਪ੍ਰਾਈਜ਼
ਬਲਕੌਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਬੱਚੇ ਨੂੰ ਗੋਦੀ 'ਚ ਫੜੀ ਹੋਈ ਇਕ ਤਸਵੀਰ ਸ਼ੇਅਰ ਕੀਤੀ ਹੈ ਅਤੇ ਪੰਜਾਬੀ 'ਚ ਕੈਪਸ਼ਨ 'ਚ ਲਿਖਿਆ ਹੈ, ''ਸ਼ੁਭਦੀਪ ਨੂੰ ਪਿਆਰ ਕਰਨ ਵਾਲੇ ਲੱਖ-ਕਰੋੜਾਂ ਲੋਕਾਂ ਦੇ ਆਸ਼ੀਰਵਾਦ ਨਾਲ, ਪ੍ਰਮਾਤਮਾ ਨੇ ਸ਼ੁਭ ਦੇ ਛੋਟੇ ਵੀਰ ਨੂੰ ਵਾਹਿਗੁਰੂ ਜੀ ਦੇ ਆਸ਼ੀਰਵਾਦ ਨਾਲ ਭੇਜ ਦਿੱਤਾ ਹੈ। ਪਰਿਵਾਰ ਸਿਹਤਮੰਦ ਹੈ ਤੇ ਮੈਂ ਸਾਰੇ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਧੰਨਵਾਦੀ ਹਾਂ।" ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਮੂਸੇਵਾਲਾ ਦੇ ਫੈਨਜ਼ ਕਾਫੀ ਖੁਸ਼ ਹੋ ਗਏ ਹਨ।


author

sunita

Content Editor

Related News