ਅਦਾਕਾਰ ਬੀਨੂੰ ਢਿੱਲੋਂ ਨੂੰ ਸਦਮਾ, ਫਰਵਰੀ ’ਚ ਮਾਂ ਤੇ ਹੁਣ ਪਿਤਾ ਦਾ ਹੋਇਆ ਦਿਹਾਂਤ

Wednesday, May 25, 2022 - 10:21 AM (IST)

ਅਦਾਕਾਰ ਬੀਨੂੰ ਢਿੱਲੋਂ ਨੂੰ ਸਦਮਾ, ਫਰਵਰੀ ’ਚ ਮਾਂ ਤੇ ਹੁਣ ਪਿਤਾ ਦਾ ਹੋਇਆ ਦਿਹਾਂਤ

ਚੰਡੀਗੜ੍ਹ (ਬਿਊਰੋ)– ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਨੂੰ ਡੂੰਘਾ ਸਦਮਾ ਪੁੱਜਾ ਹੈ। ਉਨ੍ਹਾਂ ਦੇ ਪਿਤਾ ਸਰਦਾਰ ਹਰਬੰਸ ਸਿੰਘ ਢਿੱਲੋਂ ਦਾ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਬੀਨੂੰ ਢਿੱਲੋਂ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

ਬੀਨੂੰ ਢਿੱਲੋਂ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ ’ਚ ਲਿਖਿਆ ਹੈ, ‘‘ਸਾਡੇ ਸਤਿਕਾਰਯੋਗ ਪਿਤਾ ਜੀ ਸਰਦਾਰ ਹਰਬੰਸ ਸਿੰਘ ਢਿੱਲੋਂ ਜੀ ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਰਸਮ ਰਾਮਬਾਗ ਧੀਰੂ ਵਿਖੇ ਕੱਲ੍ਹ ਮਿਤੀ 25 ਮਈ, 2022 ਨੂੰ ਦੁਪਹਿਰ 12 ਵਜੇ ਕੀਤੀ ਜਾਵੇਗੀ।’’

ਇਹ ਖ਼ਬਰ ਵੀ ਪੜ੍ਹੋ : ਡਾ. ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ’ਤੇ ਸਿੱਧੂ ਮੂਸੇ ਵਾਲਾ ਦਾ ਬਿਆਨ, ਕਿਹਾ- ‘ਆਪੇ ਮਰ ਜਾਂਦੇ ਜਿਹੜੇ...’

ਦੱਸ ਦੇਈਏ ਕਿ ਇਹ ਪੋਸਟ ਬੀਨੂੰ ਢਿੱਲੋਂ ਨੇ ਕੱਲ ਯਾਨੀ 24 ਮਈ ਨੂੰ ਸਾਂਝੀ ਕੀਤੀ ਹੈ। ਅੱਜ ਯਾਨੀ 25 ਮਈ ਨੂੰ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ ਹੋਵੇਗਾ। ਇਸ ਤਸਵੀਰ ਦੀ ਕੈਪਸ਼ਨ ’ਚ ਬੀਨੂੰ ਢਿੱਲੋਂ ਨੇ ਲਿਖਿਆ, ‘‘ਬਹੁਤ ਸਾਰਾ ਪਿਆਰ ਪਿਤਾ ਜੀ। ਤੁਹਾਡੀ ਹਮੇਸ਼ਾ ਯਾਦ ਆਵੇਗੀ।’’

PunjabKesari

ਦੱਸ ਦੇਈਏ ਕਿ ਪਿਤਾ ਤੋਂ ਪਹਿਲਾਂ ਇਸੇ ਸਾਲ 10 ਫਰਵਰੀ ਨੂੰ ਬੀਨੂੰ ਢਿੱਲੋਂ ਦੇ ਮਾਤਾ ਸਰਦਾਰਨੀ ਨਰਿੰਦਰ ਕੌਰ ਦਾ ਦਿਹਾਂਤ ਹੋਇਆ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News