ਬੀਨੂੰ ਢਿੱਲੋਂ ਦੀ ਮਾਤਾ ਜੀ ਦਾ ਹੋਇਆ ਦਿਹਾਂਤ, ਅੱਜ ਹੋਵੇਗਾ ਅੰਤਿਮ ਸੰਸਕਾਰ

Thursday, Feb 10, 2022 - 10:17 AM (IST)

ਬੀਨੂੰ ਢਿੱਲੋਂ ਦੀ ਮਾਤਾ ਜੀ ਦਾ ਹੋਇਆ ਦਿਹਾਂਤ, ਅੱਜ ਹੋਵੇਗਾ ਅੰਤਿਮ ਸੰਸਕਾਰ

ਚੰਡੀਗੜ੍ਹ (ਬਿਊਰੋ)– ਪੰਜਾਬੀ ਅਦਾਕਾਰ ਬੀਨੂੰ ਢਿੱਲੋਂ ਦੇ ਘਰੋਂ ਦੁੱਖ ਦੀ ਖ਼ਬਰ ਸਾਹਮਣੇ ਆਈ ਹੈ। ਬੀਨੂੰ ਢਿੱਲੋਂ ਦੀ ਮਾਤਾ ਜੀ ਦਾ ਦਿਹਾਂਤ ਹੋ ਗਿਆ ਹੈ। ਇਹ ਖ਼ਬਰ ਬੀਨੂੰ ਢਿੱਲੋਂ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਨਵੀਂ ਡਰੈੱਸ ਨੂੰ ਲੈ ਕੇ ਬੁਰੀ ਤਰ੍ਹਾਂ ਟਰੋਲ ਹੋਈ ਦੀਪਿਕਾ ਪਾਦੁਕੋਣ, ਪੜ੍ਹੋ ਕੁਮੈਂਟਸ

ਬੀਨੂੰ ਢਿੱਲੋਂ ਨੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ ਜੀ ਦੇ ਦਿਹਾਂਤ ਬਾਰੇ ਦੱਸਿਆ ਗਿਆ ਹੈ। ਬੀਨੂੰ ਢਿੱਲੋਂ ਨੇ ਲਿਖਿਆ, ‘ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਸਾਡੇ ਪਿਆਰੇ ਮਾਤਾ ਜੀ ਸਰਦਾਰਨੀ ਨਰਿੰਦਰ ਕੌਰ ਜੀ ਹੁਣ ਸਾਡੇ ਵਿਚਾਲੇ ਨਹੀਂ ਰਹੇ। ਉਨ੍ਹਾਂ ਦਾ ਅੰਤਿਮ ਸੰਸਕਾਰ ਰਾਮ ਬਾਗ, ਧੂਰੀ ਵਿਖੇ 10 ਫਰਵਰੀ, 2022 ਨੂੰ ਦੁਪਹਿਰ 2 ਵਜੇ ਹੋਵੇਗਾ।’

ਬੀਨੂੰ ਨੇ ਇਸ ਦੀ ਕੈਪਸ਼ਨ ’ਚ ਲਿਖਿਆ, ‘ਲਵ ਯੂ ਮੰਮੀ ਜੀ।’ ਇਸ ਪੋਸਟ ’ਤੇ ਰਾਣਾ ਰਣਬੀਰ, ਕੁਲਰਾਜ ਰੰਧਾਵਾ, ਨੀਰੂ ਬਾਜਵਾ, ਨਰੇਸ਼ ਕਥੂਰੀਆ ਤੇ ਸਮੀਪ ਕੰਗ ਨੇ ਕੁਮੈਂਟ ਕਰਕੇ ਬੀਨੂੰ ਢਿੱਲੋਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਬੀਨੂੰ ਢਿੱਲੋਂ ਦੇ ਮਾਤਾ ਜੀ ਦਾ ਜਨਮ 1936 ਨੂੰ ਹੋਇਆ ਸੀ। ਉਹ 86 ਸਾਲਾਂ ਦੇ ਸਨ। ਇਸ ਦੁੱਖ ਦੀ ਘੜੀ ’ਚ ਬੀਨੂੰ ਢਿੱਲੋਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਹਮਦਰਦੀ ਦੇ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News