ਅਦਾਕਾਰਾ ਬਿਪਾਸ਼ਾ ਬਾਸੂ ਨੇ ਫਲਾਂਟ ਕੀਤਾ ''ਬੇਬੀ ਬੰਪ'', ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

10/31/2022 10:49:38 AM

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਗਰਭਵਤੀ ਹੈ ਅਤੇ ਜਲਦ ਹੀ ਮਾਂ ਬਣਨ ਜਾ ਰਹੀ ਹੈ। ਇਨ੍ਹੀਂ ਦਿਨੀਂ ਉਹ ਆਪਣੀ ਪ੍ਰੈਗਨੈਂਸੀ ਦੇ ਸਮੇਂ ਦਾ ਪੂਰਾ ਆਨੰਦ ਲੈ ਰਹੀ ਹੈ। ਉਨ੍ਹਾਂ ਨੇ ਆਪਣੀ ਨਵੀਂ ਲੁੱਕ ਨਾਲ ਆਪਣੀ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਆਪਣੇ ਬੇਬੀ ਬੰਪ ਨਾਲ ਕਿਊਟ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਬਿਪਾਸ਼ਾ ਬਾਸੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਦੀ ਕੈਪਸ਼ਨ 'ਚ ਉਸ ਨੇ ਲਿਖਿਆ ਹੈ,'Mama To Be' ਤੇ ਨਾਲ ਹੀ ਦੱਸਿਆ ਹੈ ਕਿ ਇਹ ਤਸਵੀਰਾਂ ਉਨ੍ਹਾਂ ਦੇ ਪਤੀ ਕਰਨ ਸਿੰਘ ਗਰੋਵਰ ਕਲਿੱਕ ਕੀਤੀਆਂ ਹਨ।

ਇਸ ਪੋਸਟ 'ਤੇ ਕਲਾਕਾਰ ਤੇ ਪ੍ਰਸ਼ੰਸਕ ਖੂਬ ਪਿਆਰ ਲੁੱਟਾ ਰਹੇ ਹਨ। ਜਲਦ ਹੀ ਮਾਂ ਬਣਨ ਵਾਲੀ ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਹਾਰਟ ਵਾਲੇ ਇਮੋਜੀ ਪੋਸਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਦੱਸਣਯੋਗ ਹੈ ਕਿ ਬਿਪਾਸ਼ਾ ਬਾਸੂ ਵਿਆਹ ਦੇ 6 ਸਾਲ ਬਾਅਦ ਪਹਿਲੀ ਵਾਰ ਮਾਂ ਬਣਨ ਜਾ ਰਹੀ ਹੈ।

ਆਪਣੇ ਪਹਿਲੇ ਬੱਚੇ ਨੂੰ ਲੈ ਕੇ ਬਿਪਾਸ਼ਾ ਅਤੇ ਕਰਨ ਕਾਫ਼ੀ ਉਤਸ਼ਾਹਿਤ ਹਨ। ਬਿਪਾਸ਼ਾ ਅਤੇ ਕਰਨ ਦਾ ਵਿਆਹ 30 ਅਪ੍ਰੈਲ 2016 ਨੂੰ ਹੋਇਆ ਸੀ।

ਬਿਪਾਸ਼ਾ ਬਾਸੂ ਬਾਲੀਵੁੱਡ ਦੀਆਂ ਕਈ ਸੁਪਰ ਹਿੱਟ ਫ਼ਿਲਮਾਂ 'ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ ਪਰ ਕਾਫ਼ੀ ਸਮੇਂ ਤੋਂ ਉਨ੍ਹਾਂ ਨੇ ਅਦਾਕਾਰੀ ਦੇ ਖ਼ੇਤਰ ਤੋਂ ਦੂਰੀ ਬਣਾਈ ਹੋਈ ਹੈ।


ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।

sunita

This news is Content Editor sunita